ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ।


ਐਡਵਾਇਜ਼ਰੀ 'ਚ ਕੀ-ਕੀ ਕਿਹਾ-

  • ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ।


 

  • ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿੱਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।


 

  • ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸ ਨੂੰ ਆਪਣੇ ਮੋਬਾਈਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ।


 

  • ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਾਉਣੀ ਹੋਵੇਗੀ।


 

  • ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਈਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ।


 

  • ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ।


 

  • ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।