ਪੜਚੋਲ ਕਰੋ

ਪੰਜਾਬ ਦੀਆਂ ਸਰਹੱਦਾਂ 'ਤੇ ਪੁਲਿਸ ਦੀ ਪੂਰੀ ਸਖਤੀ, ਦਿੱਲੀ ਨੰਬਰ ਵਾਲੇ ਵਾਹਨਾਂ 'ਤੇ ਖਾਸ ਸ਼ਿਕੰਜਾ

ਪੰਜਾਬ ਵਿੱਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਗੈਰ ਕਿਸੇ ਦੇ ਵੀ ਦਾਖਲ 'ਤੇ ਰੋਕ ਲਾਉਣ ਕਰਕੇ ਸੂਬੇ ਦੀਆਂ ਹੱਦਾਂ ਉੱਪਰ ਲੋਕ ਕਾਫੀ ਖੱਜਲ-ਖੁਆਰ ਹੋਏ। ਹਰਿਆਣਾ, ਹਿਮਾਚਲ ਤੇ ਰਾਜਸਥਾਨ ਤੋਂ ਆਉਣ ਵਾਲੇ ਲੋਕਾਂ ਨੂੰ ਈ-ਰਜਿਸਟ੍ਰੇਸ਼ਨ ਕਰਨ ਮਗਰੋਂ ਹੀ ਸੂਬੇ ਅੰਦਰ ਆਉਣ ਦੀ ਆਗਿਆ ਦਿੱਤੀ ਗਈ। ਬੇਸ਼ੱਕ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਸੀ ਪਰ ਕੁਝ ਲੋਕ ਅਜੇ ਵੀ ਇਸ ਤੋਂ ਅਣਜਾਣ ਨਜ਼ਰ ਆਏ। ਅੱਜ ਦਿੱਲੀ ਨੰਬਰ ਵਾਲੇ ਵਾਹਨਾਂ 'ਤੇ ਵਿਸ਼ੇਸ਼ ਤੌਰ 'ਤੇ ਸ਼ਿਕੰਜ਼ਾ ਕੱਸਿਆ ਗਿਆ।

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਗੈਰ ਕਿਸੇ ਦੇ ਵੀ ਦਾਖਲ 'ਤੇ ਰੋਕ ਲਾਉਣ ਕਰਕੇ ਸੂਬੇ ਦੀਆਂ ਹੱਦਾਂ ਉੱਪਰ ਲੋਕ ਕਾਫੀ ਖੱਜਲ-ਖੁਆਰ ਹੋਏ। ਹਰਿਆਣਾ, ਹਿਮਾਚਲ ਤੇ ਰਾਜਸਥਾਨ ਤੋਂ ਆਉਣ ਵਾਲੇ ਲੋਕਾਂ ਨੂੰ ਈ-ਰਜਿਸਟ੍ਰੇਸ਼ਨ ਕਰਨ ਮਗਰੋਂ ਹੀ ਸੂਬੇ ਅੰਦਰ ਆਉਣ ਦੀ ਆਗਿਆ ਦਿੱਤੀ ਗਈ। ਬੇਸ਼ੱਕ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਸੀ ਪਰ ਕੁਝ ਲੋਕ ਅਜੇ ਵੀ ਇਸ ਤੋਂ ਅਣਜਾਣ ਨਜ਼ਰ ਆਏ। ਅੱਜ ਦਿੱਲੀ ਨੰਬਰ ਵਾਲੇ ਵਾਹਨਾਂ 'ਤੇ ਵਿਸ਼ੇਸ਼ ਤੌਰ 'ਤੇ ਸ਼ਿਕੰਜ਼ਾ ਕੱਸਿਆ ਗਿਆ। ਦਰਅਸਲ ਅੱਜ ਤੋਂ ਪੰਜਾਬ ਸਰਕਾਰ ਨੇ ਈ-ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਸਖ਼ਤੀ ਇਸ ਲਈ ਕੀਤੀ ਹੈ ਤਾਂ ਜੋ ਖ਼ਾਸ ਕਰਕੇ ਦਿੱਲੀ ਖੇਤਰ ਤੋਂ ਆਉਣ ਵਾਲੇ ਲੋਕਾਂ ਤੋਂ ਪੈਦਾ ਹੋਣ ਵਾਲੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ। ਪੰਜਾਬ ਸਰਕਾਰ ਨੇ ਘਰੇਲੂ ਇਕਾਂਤਵਾਸ ਦੇ ਅਰਸੇ ਨੂੰ ਦੋ ਹਫ਼ਤੇ ਤੋਂ ਘੱਟ ਕੀਤੇ ਜਾਣ ਦੀ ਮੰਗ ਵੀ ਖਾਰਜ ਕਰ ਦਿੱਤੀ ਹੈ। ਭਾਵ ਬਾਹਰੋਂ ਆਏ ਲੋਕਾਂ ਨੂੰ 14 ਦਿਨ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਹੀ ਪਏਗਾ। ਪੰਜਾਬ 'ਚ ਮੁੜ ਸਖਤੀ! ਅੱਜ ਅੱਧੀ ਰਾਤ ਮਗਰੋਂ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਆਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤਾਂ ਜੋ ਰਸਤੇ ਵਿਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਰਾਜ ਸਰਕਾਰ ਨੇ ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿਚੋਂ ਲੰਘਣ ਵਾਲੇ ਯਾਤਰੀਆਂ ਨੂੰ ਸਖ਼ਤੀ ਨਾਲ ਸਲਾਹ ਦਿੱਤੀ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈੱਬ ਲਿੰਕ https://cova.punjab.gov.in/registration ਰਾਹੀਂ ਸਵੈ-ਰਜਿਸਟਰਡ ਹੋਣ। ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ ’ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ 'ਚ ਸਖਤੀ, 7 ਜੁਲਾਈ ਤੋਂ ਨਵੇਂ ਹੁਕਮ ਲਾਗੂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਹ ਮੁਸਾਫ਼ਰ, ਜੋ ਸੂਬੇ ਵਿਚ ਪ੍ਰਵੇਸ਼ ਕਰ ਰਹੇ ਹਨ ਅਤੇ ਸਿਰਫ਼ ਇੱਥੋਂ ਗੁਜ਼ਰ ਨਹੀਂ ਰਹੇ, ਨੂੰ ਚੈੱਕ-ਪੁਆਇੰਟ ਸਫਲਤਾ ਨਾਲ ਪਾਰ ਕਰ ਲੈਣ ਤੋਂ ਬਾਅਦ ਜਿਨ੍ਹਾਂ ਵਿਚ ਲੱਛਣ ਨਾ ਮਿਲੇ, ਨੂੰ 14 ਦਿਨਾਂ ਲਈ ਆਪਣੇ ਘਰਾਂ ਵਿਚ ਸਵੈ-ਇਕਾਂਤਵਾਸ ਰਹਿਣਾ ਹੋਵੇਗਾ। ਇਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਰੋਜ਼ਾਨਾ ਆਧਾਰ ’ਤੇ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਹੋਵੇਗੀ। ਮੁਸਾਫ਼ਰਾਂ ਵਿਚ ਲੱਛਣ ਪਾਏ ਜਾਣ ਦੀ ਸੂਰਤ ਵਿਚ ਚੈੱਕ-ਪੁਆਇੰਟ ‘ਤੇ ਲੋੜੀਂਦੀਆਂ ਹਦਾਇਤਾਂ ਦਿੱਤੀ ਜਾਣਗੀਆਂ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget