ਸਕੂਲ-ਕਾਲਜ ਬੰਦ ਰੱਖਣ ਦਾ ਐਲਾਨ, ਇਨ੍ਹਾਂ ਚੀਜ਼ਾਂ 'ਤੇ ਸਖਤੀ ਨਾਲ ਪਾਬੰਦੀ
ਜਾਣੋ ਨਵੇਂ ਦਿਸ਼ਾ-ਨਿਰਦੇਸ਼
- ਕੰਟੇਨਮੈਂਟ ਜ਼ੋਨ ਤੋਂ ਬਾਹਰ ਕਈ ਗਤੀਵਿਧੀਆਂ ਨੂੰ ਇਜਾਜ਼ਤ ਦਿੱਤੀ ਗਈ ਹੈ।
- ਆਜ਼ਾਦੀ ਦਿਵਸ ਸਮਾਗਮ ਕਰਵਾਉਣ ਦੀ ਖੁੱਲ੍ਹ ਵੀ ਦੇ ਦਿੱਤੀ ਗਈ ਹੈ ਹਾਲਾਂਕਿ ਵਿੱਥ ਬਰਕਰਾਰ ਰੱਖਣ ਤੇ ਹੋਰ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
- 25 ਮਾਰਚ ਨੂੰ ਲੌਕਡਾਊਨ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਯੋਗ ਸੰਸਥਾਵਾਂ ਤੇ ਜਿਮ ਪੰਜ ਅਗਸਤ ਤੋਂ ਖੋਲ੍ਹੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
- ਰਾਤ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ ਤੇ ਨਿੱਜੀ ਤੌਰ ’ਤੇ ਰਾਤ ਨੂੰ ਕੋਈ ਵੀ ਆ-ਜਾ ਸਕਦਾ ਹੈ।
- ‘ਵੰਦੇ ਭਾਰਤ ਮਿਸ਼ਨ’ ਤਹਿਤ ਕੌਮਾਂਤਰੀ ਹਵਾਈ ਸੇਵਾ ਦੀ ਪ੍ਰਵਾਨਗੀ ਸੀਮਤ ਦਾਇਰੇ ਵਿੱਚ ਜਾਰੀ ਰਹੇਗੀ।
- ਲੋਕਾਂ ਤੇ ਵਸਤਾਂ ਦੀ ਅੰਤਰ-ਰਾਜੀ ਤੇ ਸੂਬਿਆਂ ਦੇ ਅੰਦਰ ਆਵਾਜਾਈ ਉਤੇ ਕੋਈ ਰੋਕ ਨਹੀਂ ਹੋਵੇਗੀ।
- ਇਸ ਲਈ ਕੋਈ ਈ-ਪਰਮਿਟ ਜਾਂ ਹੋਰ ਪ੍ਰਵਾਨਗੀ ਨਹੀਂ ਲੈਣੀ ਪਵੇਗੀ।
- ਨਵੀਆਂ ਹਦਾਇਤਾਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਲਾਹ ਮਗਰੋਂ ਜਾਰੀ ਕੀਤੀਆਂ ਗਈਆਂ ਹਨ।
- ਰੇਲ ਗੱਡੀਆਂ, ਹਵਾਈ ਜਹਾਜ਼ਾਂ ਤੇ ਸਮੁੰਦਰੀ ਰਸਤੇ ਘਰੇਲੂ ਜਾਂ ਕੌਮਾਂਤਰੀ ਸਫ਼ਰ ਕਰਨ ਵਾਲਿਆਂ ’ਤੇ ਪਹਿਲਾਂ ਤੋਂ ਹੀ ਜਾਰੀ ਹਦਾਇਤਾਂ ਲਾਗੂ ਰਹਿਣਗੀਆਂ।
- ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਗਤੀਵਿਧੀਆਂ ਦੀ ਇਜਾਜ਼ਤ ਦੇਣ ਬਾਰੇ ਸੂਬਾ ਸਰਕਾਰਾਂ ਫ਼ੈਸਲਾ ਲੈਣਗੀਆਂ।