ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਕਹਿਰ ਵੱਧ ਗਿਆ ਹੈ। PGI ਹਸਪਤਾਲ ਦੇ 35 ਡਾਕਟਰ ਅੱਜ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।ਇਹਨਾਂ ਦੇ ਸੈਂਪਲ ਬੀਤੇ ਕੱਲ੍ਹ ਲਏ ਗਏ ਸੀ ਜਿਨ੍ਹਾਂ ਦੀ ਰਿਪੋਰਟ ਹੁਣ ਆਈ ਹੈ।20 ਦਸੰਬਰ ਤੋਂ ਹੁਣ ਤੱਕ 123 ਡਾਕਟਰ ਕੋਰੋਨਾ ਪੌਜ਼ੇਟਵ ਪਾਏ ਜਾ ਚੁੱਕੇ ਹਨ।


 




 


ਇਸ ਤੋਂ ਪਹਿਲਾਂ ਅੱਜ ਅੰਮ੍ਰਿਤਸਰ ਏਅਰਪੋਰਟ 'ਤੇ 134 ਯਾਤਰੀ ਕੋਰੋਨਾ ਪੀੜਤ ਨਿਕਲੇ ਹਨ। ਇਹ ਯਾਤਰੀ ਇਟਲੀ ਤੋਂ ਆਏ ਸਨ। ਰੋਮ ਤੋਂ ਆਈ ਉਡਾਣ ਦੇ 179 ਯਾਤਰੀਆਂ ਵਿੱਚੋਂ 134 ਕੋਰੋਨਾ ਪੀੜਤ ਨਿਕਲੇ ਹਨ। ਸਾਰੇ ਯਾਤਰੀ ਪੰਜਾਬ ਨਾਲ ਸਬੰਧਤ ਹਨ।

ਕੋਰੋਨਾ ਟੈਸਟ ਪੌਜੇਟਿਵ ਆਉਣ ਮਰਗੋਂ ਯਾਤਰੀਆਂ ਨੇ ਏਅਰਪੋਰਟ ਅਥਾਰਟੀ ਖਿਲਾਫ ਹੰਗਾਮਾ ਕੀਤਾ। ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਜਾਣਬੁੱਝ ਕੇ ਕੋਰੋਨਾ ਪੌਜੇਟਿਵ ਕੀਤਾ ਗਿਆ ਹੈ। ਅਸੀਂ ਇਟਲੀ ਤੋਂ ਕੋਰੋਨਾ ਵੈਕਸੀਨੇਸ਼ਨ ਦੀਆਂ ਦੋ ਡੋਜ਼ ਅਤੇ RTPCR ਦੀ 72 ਘੰਟਿਆਂ ਦੀ ਰਿਪੋਰਟ ਨੈਗੇਟਿਵ ਲੈ ਕੇ ਆਏ ਹਾਂ।


 


ਦੇਸ਼ 'ਚ ਕੋਰੋਨਾ ਵਿਸਫੋਟ, ਇੱਕੋ ਦਿਨ 56.5 ਫੀਸਦੀ ਉਛਾਲ
ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 90 ਹਜ਼ਾਰ 928 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 325 ਲੋਕਾਂ ਦੀ ਮੌਤ ਹੋ ਗਈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।



ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਦੋ ਲੱਖ 85 ਹਜ਼ਾਰ 401 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 82 ਹਜ਼ਾਰ 876 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 19 ਹਜ਼ਾਰ 206 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 43 ਲੱਖ 411 ਹਜ਼ਾਰ 9 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ