ਲੁਧਿਆਣਾ: ਕੋਰੋਨਾਵਾਇਰਸ ਕਰਕੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਨ੍ਹਾਂ ਚੋਂ ਹੀ ਇੱਕ ਪ੍ਰੇਸ਼ਾਨੀ ਹੈ ਆਕਸੀਜਨ ਦੀ ਘਾਟ। ਜਿਸ ਕਰਕੇ ਹੁਣ ਤਕ ਸੂਬੇ ‘ਚ ਵੀ ਕਈ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਖ਼ਬਰ ਹੈ ਕਿ ਲੁਧਿਆਣਾ ਦੇ ਸ੍ਰੀ ਕ੍ਰਿਸ਼ਨਾ ਹਸਪਤਾਲ ਵਿੱਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਸਵੇਰੇ ਅਚਾਨਕ ਕੋਰੋਨਾ ਪੀੜਤ ਦੋ ਲੋਕਾਂ ਦੀ ਮੌਤ ਹੋ ਗਈ। ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਹਸਪਤਾਲ ਪ੍ਰਬੰਧਕਾਂ ਦੀ ਲਾਪਰਵਾਹੀ ਦੇ ਇਲਜ਼ਾਮ ਲਗਾਏ ਗਏ।


ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਆਕਸੀਜਨ ਨਾ ਮਿਲਣ ਕਰਕੇ ਮਰੀਜ਼ਾਂ ਦੀ ਮੌਤ ਹੋਈ ਹੈ। ਜਦੋਂ ਕਿ ਦੂਜੇ ਪਾਸੇ ਹਸਪਤਾਲ ਦੇ ਡਾਕਟਰਾਂ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ। ਹਸਪਤਾਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਮਰੀਜ਼ ਗੰਭੀਰ ਸੀ ਜਿਸ ਕਰਕੇ ਇਨ੍ਹਾਂ ਦੀ ਮੌਤ ਹੋਈ ਹੈ। ਆਕਸੀਜਨ ਦਾ ਹਸਪਤਾਲ ਵਿਚ ਪੂਰਾ ਸਟਾਕ ਹੈ। ਨਾਲ ਹੀ ਪ੍ਰਸਾਸ਼ਨ ਨੇ ਕਿਹਾ ਕਿ 40 ਦੇ ਕਰੀਬ ਸਿਲੰਡਰ ਸਵੇਰੇ ਵੀ ਹਸਪਤਾਲ ਆਏ ਹਨ।


ਉਧਰ ਮੌਕੇ ‘ਤੇ ਪਹੁੰਚੀ ਪੁਲਸ ਨੇ ਕਿਹਾ ਕਿ ਅਜਿਹੀ ਕੋਈ ਵੀ ਗੱਲ ਸਾਹਮਣੇ ਨਹੀਂ ਆਈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ, ਝੁੱਠੀ ਅਤੇ ਸੱਚਾਈ ਤੋਂ ਕੋਹਾਂ ਦੂਰ ਹੈ।


ਜਾਅਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਡੀਪੀਆਰਓ ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿੱਜੀ ਹਸਪਤਾਲ ਵਿੱਚ ਕਿਸੇ ਵੀ ਮਰੀਜ਼ ਦੀ ਮੌਤ ਆਕਸੀਜਨ ਦੀ ਕਮੀ ਨਾਲ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਹ ਮੌਤਾਂ ਕੋਰੋਨਾ ਮਹਾਂਮਾਰੀ ਕਾਰਨ ਹੋਈਆਂ ਹਨ।


ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਪੁਲਿਸ ਦੀ ਗੁੰਡਾਗਰਦੀ ਆਈ ਸਾਹਮਣੇ, ਕਾਗਜ ਲੈਣ ਪਹੁੰਚੇ ਦੁਕਾਨਦਾਰ ਦੇ ਮਾਰੇ ਥੱਪੜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904