ਪੜਚੋਲ ਕਰੋ
Advertisement
ਹਜ਼ੂਰ ਸਾਹਿਬ ਤੋਂ ਪਰਤੇ 14 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਪੰਜਾਬ ਦੇ ਮੁੜ ਵਿਗੜੇ ਹਾਲਾਤ
ਹਜ਼ੂਰ ਸਾਹਿਬ ਤੋਂ ਸਿੱਖ ਸ਼ਰਧਾਲੂ ਤੇ ਕੋਟਾ (ਰਾਜਸਥਾਨ) ਤੋਂ ਵਿਦਿਆਰਥੀ ਬੀਤੀ 28 ਅਪ੍ਰੈਲ ਨੂੰ ਜ਼ਿਲ੍ਹੇ ਵਿੱਚ ਪਰਤੇ ਸਨ, ਜਿਨ੍ਹਾਂ ਨੂੰ ਸੈਕਟਰ 70 ਵਿੱਚ ਬਣੇ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਗਿਆ ਹੈ। 11 ਵਿਅਕਤੀਆਂ ਦੀ ਜਾਂਚ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਸ੍ਰੀ ਹਜ਼ੂਰ ਸਾਹਿਬ ਵਿੱਚ ਫਸੇ ਪੰਜਾਬ ਦੇ ਫ਼ਿਰੋਜ਼ਪੁਰ ਤੇ ਮੁਹਾਲੀ ਜ਼ਿਲ੍ਹੇ ਦੇ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਰਿਪੋਰਟ ਪੌਜ਼ੇਟਿਵ ਆਉਣ ਨਾਲ ਸੂਬੇ ਵਿੱਚ ਪੀੜਤਾਂ ਦੀ ਕੁੱਲ ਗਿਣਤੀ 558 ਪਹੁੰਚ ਗਈ ਹੈ। ਤਾਜ਼ਾ ਰਿਪੋਰਟ ਮਗਰੋਂ ਮੁਹਾਲੀ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 89 ਹੋ ਗਈ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੰਬਾਲਾ ਦੇ ਇੱਕ ਯਾਤਰੂ ਸਮੇਤ ਇੱਥੋਂ ਦੇ 16 ਸਿੱਖ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਰਿਪੋਰਟ ਪੌਜ਼ੇਟਿਵ ਆਈ ਹੈ। ਹਜ਼ੂਰ ਸਾਹਿਬ ਤੋਂ ਸਿੱਖ ਸ਼ਰਧਾਲੂ ਤੇ ਕੋਟਾ (ਰਾਜਸਥਾਨ) ਤੋਂ ਵਿਦਿਆਰਥੀ ਬੀਤੀ 28 ਅਪ੍ਰੈਲ ਨੂੰ ਜ਼ਿਲ੍ਹੇ ਵਿੱਚ ਪਰਤੇ ਸਨ, ਜਿਨ੍ਹਾਂ ਨੂੰ ਸੈਕਟਰ 70 ਵਿੱਚ ਬਣੇ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਗਿਆ ਹੈ। 11 ਵਿਅਕਤੀਆਂ ਦੀ ਜਾਂਚ ਰਿਪੋਰਟ ਆਉਣੀ ਹਾਲੇ ਬਾਕੀ ਹੈ। ਫ਼ਿਰੋਜ਼ਪੁਰ ਵਿੱਚ 11 ਸ਼ਰਧਾਲੂਆਂ ਦੇ ਕੋਰੋਨਾ ਪੌਜ਼ਿਟਿਵ ਹੋਣ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਕੁੱਲ ਗਿਣਤੀ 12 ਹੋ ਗਈ ਹੈ।
ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਫਿਲਹਾਲ ਇੱਕ ਪੀੜਤ ਦੀ ਹਾਲਤ ਗੰਭੀਰ ਹੈ ਅਤੇ 104 ਜਣੇ ਠੀਕ ਹੋ ਚੁੱਕੇ ਹਨ। ਬੀਤੇ ਕੱਲ੍ਹ ਵੀ ਸੂਬੇ ਦੇ 13 ਜ਼ਿਲ੍ਹਿਆਂ 'ਚੋਂ ਕੋਰੋਨਾ ਦੇ 105 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਹਜ਼ੂਰ ਸਾਹਿਬ, ਨਾਂਦੇੜ ਤੋਂ ਪਰਤੇ ਸ਼ਰਧਾਲੂ ਤੇ ਰਾਜਸਥਾਨ ਦੇ ਕੋਟਾ ਤੋਂ ਪਰਤੇ ਵਿਦਿਆਰਥੀਆਂ ਦੇ ਮਾਮਲੇ ਸ਼ਾਮਲ ਹਨ। ਸਰਕਾਰ ਨੇ ਬਾਹਰੇ ਸੂਬਿਆਂ ਤੋਂ ਆਏ ਹਰ ਵਿਅਕਤੀ ਨੂੰ 21 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਣ ਦੇ ਆਦੇਸ਼ ਦਿੱਤੇ ਹਨ, ਬੇਸ਼ੱਕ ਉਸ ਦੀ ਰਿਪੋਰਟ ਪੌਜ਼ਿਟਿਵ ਹੋਵੇ ਜਾਂ ਨੈਗੇਟਿਵ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement