ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਟਰੈਕਟਰ ਦੀ ਖੋਹ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਮੁਲਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਅੱਜ ਇਹ ਮੁਲਜ਼ਮ ਹਸਪਤਾਲ ਵਿੱਚੋਂ ਫਰਾਰ ਹੋ ਗਿਆ।


ਦਰਅਸਲ, ਕੱਲ੍ਹ ਰਾਤ ਮੁਲਜ਼ਮ ਪ੍ਰਤਾਪ ਹੱਥਕੜੀ ਖੁੱਲ੍ਹਵਾ ਕਿ ਟਾਇਲਟ ਗਿਆ ਸੀ ਤੇ ਬਾਥਰੂਮ ਦੀ ਖਿੜਕੀ ਰਾਹੀਂ ਹਸਪਤਾਲ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਡਿਊਟੀ ਤੇ ਮੌਜੂਦ ਪੰਜ ਮੁਲਾਜ਼ਮਾਂ ਖਿਲਾਫ ਕੁਤਾਹੀ ਵਰਤਣ ਲਈ ਕੇਸ ਦਰਜ ਕੀਤਾ ਗਿਆ ਹੈ। ਹੁਣ ਪੁਲਿਸ ਮੁਲਜ਼ਮ ਨੂੰ ਦੁਬਾਰਾ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪ੍ਰਤਾਪ ਦੇ ਪੌਜ਼ੇਟਿਵ ਟੈਸਟ ਕੀਤੇ ਜਾਣ ਤੋਂ ਬਾਅਦ ਅਦਾਲਤ ਦੇ ਸਟਾਫ ਤੇ ਮੁਲਜ਼ਮ ਦੇ ਸੰਪਰਕ 'ਚ ਆਏ ਪੁਲਿਸ ਮੁਲਾਜ਼ਮਾਂ ਸਣੇ 28 ਲੋਕਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਸੀ।

ਦਰਅਸਲ, ਪ੍ਰੋਟੋਕਾਲ ਮੁਤਾਬਕ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਲਜ਼ਮ ਨੂੰ ਜੇਲ੍ਹ ਵਿੱਚ ਵਾਪਸ ਛੱਡਣ ਤੋਂ ਪਹਿਲਾਂ ਉਸ ਦਾ ਕੋਰੋਨਾ ਟੈਸਟ ਕਰਵਾਇਆ। ਇਸ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਮੁਲਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ ਹੈ।

ਹਾਸਲ ਜਾਣਕਾਰੀ ਮੁਤਾਬਕ ਦਿਹਾਤੀ ਪੁਲਿਸ ਨੇ ਛੇ ਮਈ ਨੂੰ ਪ੍ਰਤਾਪ ਸਿੰਘ ਦਾ ਪ੍ਰੋਡਕਸ਼ਨ ਵਾਰੰਟ ਲਿਆ ਸੀ ਤੇ ਅੱਠ ਮਈ ਨੂੰ ਪ੍ਰੋਡਕਸ਼ਨ ਵਾਰੰਟ ਖਤਮ ਹੋਣ ਤੇ ਦੁਬਾਰਾ ਅਦਾਲਤ 'ਚ ਪੇਸ਼ ਕੀਤਾ ਸੀ।

ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ!

ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ

ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ