ਪੜਚੋਲ ਕਰੋ
Advertisement
ਰੋਪੜ ਜੋਲ੍ਹ 'ਚ ਪਹੁੰਚਿਆ ਕੋਰੋਨਾ, ਸ਼ਿਵ ਸੈਨਾ ਆਗੂ ਸੁਧਿਰ ਸਣੇ ਦੋ ਹੋਰ ਦੀ ਰਿਪੋਰਟ ਪੌਜ਼ੇਟਿਵ
ਰੂਪਨਗਰ ਵਿੱਚ ਸ਼ਿਵ ਸੈਨਾ ਟਕਸਾਲੀ ਨੇਤਾ ਸੁਧੀਰ ਸੂਰੀ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਮਗਰੋਂ ਸੁਧੀਰ ਸੂਰੀ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਰੋਪੜ: ਰੂਪਨਗਰ ਵਿੱਚ ਸ਼ਿਵ ਸੈਨਾ ਟਕਸਾਲੀ ਨੇਤਾ ਸੁਧੀਰ ਸੂਰੀ ਨੂੰ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਸੂਰੀ ਇਸ ਸਮੇਂ ਜ਼ਿਲ੍ਹਾ ਰੋਪੜ ਦੀ ਜੇਲ੍ਹ 'ਚ ਹੈ। ਦੱਸ ਦਈਏ ਕਿ ਸੁਧੀਰ ਸੂਰੀ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਜੇਲ੍ਹ ਦੇ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ 17 ਜੁਲਾਈ ਨੂੰ ਰੋਪੜ ਜੇਲ੍ਹ ਵਿੱਚ ਲਿਆਉਣ ਤੋਂ ਬਾਅਦ ਸੂਰੀ ਨੂੰ ਇੱਕ ਵੱਖਰੇ ਬੈਰਕ ਵਿੱਚ ਬੰਦ ਕੀਤਾ ਗਿਆ ਸੀ ਅਤੇ ਉਸ ਦਾ ਟੈਸਟ ਕਰਵਾਇਆ ਸੀ। ਹੁਣ ਬੀਤੀ ਸ਼ਾਮ ਇਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਬੰਦ ਚਾਰ ਹੋਰ ਸ਼ਿਵ ਸੈਨਾ ਵਰਕਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਪਰੰਤੂ ਉਨ੍ਹਾਂ ਦੇ ਹੁਣ ਦੁਬਾਰਾ ਟੈਸਟ ਕੀਤੇ ਜਾਣਗੇ।
ਸਿਵਲ ਸਰਜਨ ਡਾਕਟਰ ਐਨਕੇ ਸ਼ਰਮਾ ਨੇ ਦੱਸਿਆ ਕਿ ਸੂਰੀ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜੇਲ੍ਹ ਵਿੱਚ ਇਸ ਦੇ ਸੰਪਰਕ ਵਿੱਚ ਆਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੈਸਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 50 ਹੋ ਗਈ ਹੈ। ਸੂਰੀ ਤੋਂ ਇਲਾਵਾ ਨੰਗਲ ਪਿੰਡ ਬ੍ਰਹਮਾਪੁਰ ਦਾ ਇੱਕ 42 ਸਾਲਾ ਵਿਅਕਤੀ ਕੋਰੋਨਾ ਪੌਜ਼ੇਟਿਵ ਆਇਆ ਹੈ। ਸਿਹਤ ਵਿਭਾਗ ਰੋਪੜ ਵਲੋਂ ਸ਼ੁੱਕਰਵਾਰ ਤੱਕ 19303 ਕੋਰੋਨਾ ਟੈਸਟ ਕੀਤੇ ਗਏ। ਇਸ ਸਮੇਂ 719 ਵਿਅਕਤੀਆਂ ਦੇ ਟੈਸਟਾਂ ਦੀਆਂ ਰਿਪੋਰਟਾਂ ਆਉਣੀ ਅਜੇ ਬਾਕੀ ਹੈ, ਜਦੋਂ ਕਿ ਦੋ ਮਰੀਜ਼ ਕੋਰੋਨਾ ਖਿਲਾਫ ਲੜਾਈ ਜਿੱਤ ਕੇ ਘਰ ਪਰਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement