ਜੇਲ੍ਹ ਦੇ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ 17 ਜੁਲਾਈ ਨੂੰ ਰੋਪੜ ਜੇਲ੍ਹ ਵਿੱਚ ਲਿਆਉਣ ਤੋਂ ਬਾਅਦ ਸੂਰੀ ਨੂੰ ਇੱਕ ਵੱਖਰੇ ਬੈਰਕ ਵਿੱਚ ਬੰਦ ਕੀਤਾ ਗਿਆ ਸੀ ਅਤੇ ਉਸ ਦਾ ਟੈਸਟ ਕਰਵਾਇਆ ਸੀ। ਹੁਣ ਬੀਤੀ ਸ਼ਾਮ ਇਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਬੰਦ ਚਾਰ ਹੋਰ ਸ਼ਿਵ ਸੈਨਾ ਵਰਕਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਪਰੰਤੂ ਉਨ੍ਹਾਂ ਦੇ ਹੁਣ ਦੁਬਾਰਾ ਟੈਸਟ ਕੀਤੇ ਜਾਣਗੇ।
ਸਿਵਲ ਸਰਜਨ ਡਾਕਟਰ ਐਨਕੇ ਸ਼ਰਮਾ ਨੇ ਦੱਸਿਆ ਕਿ ਸੂਰੀ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜੇਲ੍ਹ ਵਿੱਚ ਇਸ ਦੇ ਸੰਪਰਕ ਵਿੱਚ ਆਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੈਸਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 50 ਹੋ ਗਈ ਹੈ। ਸੂਰੀ ਤੋਂ ਇਲਾਵਾ ਨੰਗਲ ਪਿੰਡ ਬ੍ਰਹਮਾਪੁਰ ਦਾ ਇੱਕ 42 ਸਾਲਾ ਵਿਅਕਤੀ ਕੋਰੋਨਾ ਪੌਜ਼ੇਟਿਵ ਆਇਆ ਹੈ। ਸਿਹਤ ਵਿਭਾਗ ਰੋਪੜ ਵਲੋਂ ਸ਼ੁੱਕਰਵਾਰ ਤੱਕ 19303 ਕੋਰੋਨਾ ਟੈਸਟ ਕੀਤੇ ਗਏ। ਇਸ ਸਮੇਂ 719 ਵਿਅਕਤੀਆਂ ਦੇ ਟੈਸਟਾਂ ਦੀਆਂ ਰਿਪੋਰਟਾਂ ਆਉਣੀ ਅਜੇ ਬਾਕੀ ਹੈ, ਜਦੋਂ ਕਿ ਦੋ ਮਰੀਜ਼ ਕੋਰੋਨਾ ਖਿਲਾਫ ਲੜਾਈ ਜਿੱਤ ਕੇ ਘਰ ਪਰਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904