ਪੜਚੋਲ ਕਰੋ

ਪੰਜਾਬ ’ਚ ਕੋਰੋਨਾ ਪਾਬੰਦੀਆਂ ਵਧਾਈਆਂ, ਸਖਤ ਸ਼ਰਤਾਂ ਤਹਿਤ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਨੇ ਰਾਜ ਵਿੱਚ ਲਗਾਈਆਂ ਕੋਰੋਨਾ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ, ਭਲਕੇ ਸੋਮਵਾਰ, 2 ਅਗਸਤ ਤੋਂ ਰਾਜ ਵਿੱਚ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿੱਚ ਲਗਾਈਆਂ ਕੋਰੋਨਾ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ, ਭਲਕੇ ਸੋਮਵਾਰ, 2 ਅਗਸਤ ਤੋਂ ਰਾਜ ਵਿੱਚ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਦੁਆਰਾ ਜਾਰੀ ਹੁਕਮਾਂ ਅਨੁਸਾਰ, ਸਕੂਲਾਂ ਦੀਆਂ ਪ੍ਰਬੰਧਕੀ ਕਮੇਟੀਆਂ ਨੂੰ ਆਪਣੇ-ਆਪਣੇ ਅਦਾਰਿਆਂ ਵਿੱਚ ਕੋਰੋਨਾ ਦਿਸ਼ਾ ਨਿਰਦੇਸ਼ਾਂ ਤੇ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਏਗੀ। ਟੀਚਿੰਗ ਸਟਾਫ ਦਾ ਟੀਕਾਕਰਣ ਵੀ ਲਾਜ਼ਮੀ ਹੋਵੇਗਾ।

ਪੰਜਾਬ ਦੇ ਸਕੂਲਾਂ ਵਿੱਚ ਸਿਰਫ ਉਹੀ ਅਧਿਆਪਕ ਕਲਾਸਾਂ ਨੂੰ ਪੜ੍ਹਾ ਸਕਣਗੇ ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ। ਵਿਦਿਆਰਥੀਆਂ ਨੂੰ ਸਕੂਲ ਜਾਣ ਲਈ ਮਾਪਿਆਂ ਦੀ ਆਗਿਆ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ, ਸਕੂਲਾਂ ਵਿੱਚ ਔਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ। ਇਸ ਤੋਂ ਪਹਿਲਾਂ, 27 ਜੁਲਾਈ ਤੋਂ ਰਾਜ ਵਿੱਚ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹੇ ਗਏ ਸਨ।

ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਰਕਾਰ ਨੇ ਮਾਰਚ ਵਿੱਚ ਰਾਜ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਸਨ। ਜੂਨ ਦੇ ਤੀਜੇ ਹਫ਼ਤੇ ਤੋਂ, ਰਾਜ ਵਿੱਚ ਕੋਰੋਨਾ ਦੇ ਕੇਸ ਘਟਣੇ ਸ਼ੁਰੂ ਹੋ ਗਏ ਅਤੇ ਜੁਲਾਈ ਦੇ ਲੰਘਣ ਨਾਲ ਇਹ ਹੋਰ ਵੀ ਘਟ ਗਏ। ਹੁਣ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ, ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਇੱਕ ਅੰਕ ਵਿੱਚ ਚਲੀ ਗਈ ਹੈ। ਇਸ ਕਾਰਨ ਕੈਪਟਨ ਸਰਕਾਰ ਨੇ ਬੱਚਿਆਂ ਨੂੰ ਸਕੂਲਾਂ ਵਿੱਚ ਬੁਲਾਉਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ।

ਸਨਿੱਚਰਵਾਰ ਨੂੰ ਜਾਰੀ ਕੀਤੇ ਗਏ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਦੇ ਹੁਕਮ ਅਨੁਸਾਰ, ਸਕੂਲ ਪ੍ਰਬੰਧਕਾਂ ਵੱਲੋਂ ਕੋਰੋਨਾ ਪ੍ਰੋਟੋਕੋਲ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਜਾਵੇਗਾ। ਕਲਾਸਰੂਮਾਂ ਵਿੱਚ ਬੈਠਦਿਆਂ ਸਮਾਜਿਕ ਦੂਰੀਆਂ ਦਾ ਧਿਆਨ ਰੱਖਣਾ ਲਾਜ਼ਮੀ ਹੋਵੇਗਾ। ਸਕੂਲ ਕੈਂਪਸ ਵਿੱਚ ਬੱਚਿਆਂ ਲਈ ਸੈਨੀਟਾਈਜ਼ਰ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਸਕੂਲ ਪ੍ਰਬੰਧਕ ਕਮੇਟੀਆਂ ਇਹ ਵੀ ਯਕੀਨੀ ਬਣਾਉਣਗੀਆਂ ਕਿ ਬੱਚੇ ਸਕੂਲ ਦੇ ਕੈਂਪਸ ਵਿੱਚ ਮਾਸਕ ਪਹਿਨਣ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਰੋਨਾ ਦੀ ਦੂਜੀ ਲਹਿਰ ਮੱਠੀ ਪੈਣ ਮਗਰੋਂ ਸਕੂਲਾਂ ਨੂੰ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਖੋਲ੍ਹਣ ਲਈ ਇਜਾਜ਼ਤ ਦੇ ਦਿੱਤੀ ਹੈ। ਕਰੋਨਾ ਕੇਸਾਂ ਦੀ ਗਿਣਤੀ ਘਟਣ ਕਰਕੇ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਤੇ ਨਾਲ ਹੀ ਸਕੂਲਾਂ ਵਿੱਚ ਕਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਹਦਾਇਤ ਵੀ ਕੀਤੀ ਹੈ।

ਵਧੀਕ ਗ੍ਰਹਿ ਸਕੱਤਰ ਨੇ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਾਰੀਆਂ ਕਲਾਸਾਂ ਲਈ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਪਰ ਕਰੋਨਾ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਇਸ ਦੌਰਾਨ ਸਕੂਲ ਸਟਾਫ਼ ਦੇ ਕਰੋਨਾ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ ਜਦਕਿ ਸਕੂਲਾਂ ਵਿੱਚ ਆਨਲਾਈਨ ਸਿੱਖਿਆ ਵੀ ਪਹਿਲਾਂ ਵਾਂਗ ਜਾਰੀ ਰਹੇਗੀ। 10ਵੀਂ ਤੋਂ 12ਵੀਂ ਕਲਾਸ ਲਈ ਸਕੂਲ ਪਹਿਲਾਂ ਹੀ 27 ਜੁਲਾਈ ਨੂੰ ਖੋਲ੍ਹੇ ਜਾ ਚੁੱਕੇ ਹਨ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget