ਗੁਰਦਾਸਪੁਰ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਅਜਿਹੇ 'ਚ ਸਿਹਤ ਵਿਭਾਗ ਦੀ ਚਿੰਤਾ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਨਾਈਟ ਕਰਫਿਊ ਸਮੇਤ ਹੋਰ ਕਈ ਸਖ਼ਤੀਆਂ ਵਰਤਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਹੁਣ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਕੋਰੋਨਾ ਨਾਲ ਜੁੜੀ ਹੈ। ਗੁਰਦਾਸਪੁਰ ਦੇ ਬਟਾਲਾ ਦੇ ਇੱਕੋ ਘਰ 'ਚ ਕੋਰੋਨਾ ਸੰਕਰਮਣ ਨਾਲ ਦੋ ਭਰਾਵਾਂ ਦੀ ਮੌਤ ਦੀ ਖ਼ਬਰ ਹੈ। ਹਾਸਲ ਜਾਣਕਾਰੀ ਮੁਤਾਬਕ ਇੱਕ ਭਰਾ ਦੀ ਮੌਤ ਅੱਜ ਹੋ ਗਈ ਤੇ ਦੂਜਾ 5 ਦਿਨ ਪਹਿਲਾਂ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਿਆ ਸੀ।

ਦੱਸ ਦਈਏ ਕਿ ਮ੍ਰਿਤਕ ਦਾ ਨਾਂ ਲਖਵਿੰਦਰ ਹੈ ਜਦੋਂਕਿ ਉਸ ਦੇ ਭਰਾ ਰਾਜਿੰਦਰ ਦੀ ਵੀ ਕੋਰੋਨਾ ਨੇ ਜਾਨ ਲਈ ਸੀ। ਮ੍ਰਿਤਕ ਲਖਵਿੰਦਰ ਸਿੰਘ ਦਾ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਇਹ ਵੀ ਪੜ੍ਹੋ: Roohi Box Office Collection: ਦਰਸ਼ਕਾਂ ਨੂੰ ਜਾਨ੍ਹਵੀ ਕਪੂਰ ਦਾ Roohi ਅੰਦਾਜ਼ ਨਹੀਂ ਆਇਆ ਪਸੰਦ, ਜਾਣੋ ਕੀ ਰਿਹਾ Box Office ਕਲੈਕਸ਼ਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904