Punjab Covid 19 Update: ਪੰਜਾਬ 'ਚ ਕਰੋਨਾ ਦੀ ਮਾਰੂ ਰਫ਼ਤਾਰ ਬੇਕਾਬੂ ਹੋ ਗਈ ਹੈ। ਵੀਰਵਾਰ ਨੂੰ ਸੂਬੇ 'ਚ ਕੋਰੋਨਾਵਾਇਰਸ ਕਰਕੇ 31 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਸੂਬੇ 'ਚ ਪਿਛਲੇ ਇੱਕ ਹਫ਼ਤੇ ਵਿੱਚ 160 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ 1,224 ਮਰੀਜ਼ ਆਕਸੀਜਨ ਤੋਂ ਲੈ ਕੇ ਵੈਂਟੀਲੇਟਰ ਦੇ ਲਾਈਫ ਸੇਵਿੰਗ ਸਪੋਰਟ 'ਤੇ ਹਨ। ਇਸ ਤੋਂ ਇਲਾਵਾ ਇੱਕ ਦਿਨ 'ਚ 8 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਪੰਜਾਬ 'ਚ ਕੋਰੋਨਾ ਦਾ ਖ਼ਤਰਾ ਹੋਰ ਗਹਿਰਾਉਂਦਾ ਜਾ ਰਿਹਾ ਹੈ।

Continues below advertisement


ਇਸ ਦੇ ਨਾਲ ਹੀ ਸੂਬੇ 'ਚ ਕੋਰੋਨਾ ਕੇਸਾਂ ਦਾ ਲਗਾਤਾਰ ਵਧਣਾ ਪ੍ਰਸਾਸ਼ਨ ਤੇ ਸੂਬਾ ਸਰਕਾਰ ਲਈ ਵੀ ਖ਼ਤਰੇ ਦੀ ਘੰਟੀ ਸਾਬਤ ਹੋ ਸਕਦਾ ਹੈ ਕਿਉਂਕਿ ਸੂਬੇ 'ਚ ਇੱਕ ਮਹੀਨੇ ਬਾਅਦ ਵਿਧਾਨ ਸਭਾ ਚੋਣਾਂ ਹਨ। ਅਜਿਹੇ 'ਚ ਪਾਰਟੀਆਂ ਵਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ।


ਇਨ੍ਹਾਂ ਜ਼ਿਲ੍ਹਿਆਂ 'ਚ ਸਭ ਤੋਂ ਜ਼ਿਆਦਾ ਮੌਤਾਂ


ਵੀਰਵਾਰ ਨੂੰ ਅੰਮ੍ਰਿਤਸਰ ਅਤੇ ਪਟਿਆਲਾ 'ਚ 7-7 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਲੁਧਿਆਣਾ 'ਚ 5, ਮੋਹਾਲੀ 'ਚ 4 ਤੇ ਜਲੰਧਰ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਵਿੱਚ ਦੋ ਤੇ ਬਠਿੰਡਾ, ਗੁਰਦਾਸਪੁਰ ਤੇ ਸੰਗਰੂਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ।


ਦੱਸ ਦਈਏ ਕਿ ਹੈਲਥ ਬੁਲਟਨ ਮੁਤਾਬਕ ਪੰਜਾਬ 'ਚ ਇਸ ਸਮੇਂ ਕੋਰੋਨਾ ਕਾਰਨ 95 ਮਰੀਜ਼ ਗੰਭੀਰ ਹਨ। ਇਕੱਲੇ 45 ਮਰੀਜ਼ਾਂ ਨੂੰ ਵੈਂਟੀਲੇਟਰ 'ਤੇ ਰੱਖਣਾ ਪਿਆ। ਇਸ ਤੋਂ ਇਲਾਵਾ 287 ਮਰੀਜ਼ ਆਈਸੀਯੂ ਵਿੱਚ ਦਾਖਲ ਹਨ ਤੇ 842 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ।


ਪੰਜਾਬ ਵਿੱਚ 47,400 ਐਕਟਿਵ ਕੇਸ


ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿੱਚ ਵੀ ਕੋਰੋਨਾ ਦੇ ਮਰੀਜ਼ਾਂ ਦੇ ਠੀਕ ਹੋਣ ਦੀ ਰਫ਼ਤਾਰ ਵਧ ਗਈ ਹੈ। ਵੀਰਵਾਰ ਨੂੰ 5,932 ਮਰੀਜ਼ ਠੀਕ ਹੋਏ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ 47,400 ਐਕਟਿਵ ਕੇਸ ਹਨ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਟੈਸਟਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵੀਰਵਾਰ ਨੂੰ 46 ਹਜ਼ਾਰ 205 ਸੈਂਪਲ ਲਏ ਗਏ, ਜਦਕਿ 42 ਹਜ਼ਾਰ 583 ਟੈਸਟ ਕੀਤੇ ਗਏ।



ਇਹ ਵੀ ਪੜ੍ਹੋ: Stock Market 'ਚ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ 6.80 ਲੱਖ ਕਰੋੜ ਦਾ ਝਟਕਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904