ਭਾਜਪਾ ਦੇ ਸਸਾਗਮਾਂ 'ਤੇ ਕੋਰੋਨਾ ਦਾ ਕਹਿਰ, 30 ਅਪ੍ਰੈਲ ਤਕ ਮੁਲਤਵੀ ਕੀਤੇ ਸਾਰੇ ਪ੍ਰੋਗਰਾਮ
ਪੰਜਾਬ ਵਿੱਚ ਕੋਰੋਨਾ ਸੰਕਰਮਣ ਦੇ ਵੱਧ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ ਭਾਜਪਾ ਨੇ ਪਾਰਟੀ ਦੇ ਸਾਰੇ ਪ੍ਰੋਗਰਾਮਾਂ ਨੂੰ 30 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੇ ਹਨ।
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਸੰਕਰਮਣ ਦੇ ਵੱਧ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ ਭਾਜਪਾ ਨੇ ਪਾਰਟੀ ਦੇ ਸਾਰੇ ਪ੍ਰੋਗਰਾਮਾਂ ਨੂੰ 30 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੇ ਹਨ। ਪਾਰਟੀ ਨੇ ਫੈਸਲਾ ਲਿਆ ਹੈ ਕਿ ਹੁਣ ਭਾਜਪਾ ਪੰਜਾਬ ਸਰਕਾਰ ਦੇ ਰਵੱਈਏ ਅਤੇ ਹੋਰ ਰਾਜਨੀਤਿਕ ਪਾਰਟੀਆਂ ਦੀਆਂ ਸਰਗਰਮੀਆਂ ‘ਤੇ ਤਿੱਖੀ ਨਜ਼ਰ ਰੱਖੇਗੀ। ਦੱਸ ਦਈਏ ਕਿ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹੋਰ ਸੀਨੀਅਰ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਇਹ ਪ੍ਰੋਗਰਾਮ ਮੁਲਤਵੀ ਕੀਤੇ ਗਏ:
10 ਅਪ੍ਰੈਲ ਨੂੰ ਭਾਜਪਾ ਯੁਵਾ ਮੋਰਚਾ ਨੇ ਸੂਬਾ ਸਰਕਾਰ ਦੇ ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਖਿਲਾਫ ਕਾਨੂੰਨ ਵਿਵਸਥਾ ਦੀ ਅਰਥੀ ਫੂਕ ਕੇ ਪੱਦਰਸ਼ਨ ਕਰਨਾ ਸੀ।
15 ਅਪ੍ਰੈਲ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਮੂਰਤੀ 'ਤੇ ਚਾਰ ਘੰਟੇ ਦੇ ਲਈ ਵਰਤ ਰੱਖਣਾ ਸੀ।
17 ਅਪ੍ਰੈਲ ਨੂੰ ਭਾਜਪਾ ਕਿਸਾਨ ਮੋਰਚਾ ਅਤੇ ਬੀਸੀ ਮੋਰਚੇ ਦੇ ਸਿੱਖ ਕਾਰਕੁਨਾਂ ਵਲੋਂ ਸਦਭਾਵਨਾ ਯਾਤਰਾ ਜੇ ਸਮਾਗਮ ਨੂੰ ਅਗਲੇ ਆਦੇਸ਼ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿਚ ਕੋਰੋਨਾ ਨਾਲ ਨਜਿੱਠਣ ਲਈ ਨਵਾਂ ਨਿਰਦੇਸ਼ ਜਾਰੀ ਕਰਦਿਆਂ ਅਗਲੇ ਸਰਕਾਰੀ ਹੁਕਮ ਤਕ ਸਾਰੇ ਸਰਕਾਰੀ ਵਿਭਾਗਾਂ ਵਿਚ ਜਨਤਕ ਡੀਲਿੰਗ 'ਤੇ ਰੋਕ ਲਗਾ ਦਿੱਤੀ ਹੈ ਅਤੇ ਆਮ ਲੋਕਾਂ ਨਾਲ ਜੁੜੇ ਕੰਮਾਂ ਨੂੰ ਆਨਲਾਈਨ ਜਾਂ ਵਰਚੂਅਲ ਢੰਗ ਨਾਲ ਕਰਨ ਨੂੰ ਕਿਹਾ। ਇਸ ਦੇ ਨਾਲ ਹੀ ਕੈਪਟਨ ਵਲੋਂ ਸਾਰੀਆਂ ਰਾਜਨੀਤੀਕ ਪਾਰਟੀਆਂ ਨੂੰ ਵੀ ਰੈਲੀਆਂ ਰੱਦ ਕਰਨ ਲਈ ਕਿਹਾ। ਜਿਸ ਤੋਂ ਬਾਅਦ ਅਕਾਲੀ ਦਲ ਨੇ ਵੀ ਆਪਣੀ 'ਪੰਜਾਬ ਮੰਗਦਾ ਜਵਾਬ' ਰੈਲੀਆਂ ਨੂੰ ਮੁਲਤਵੀ ਕਰ ਦਿੱਤਾ।
ਇਹ ਵੀ ਪੜ੍ਹੋ: Punjab Coronavirus Cases: ਸੂਬੇ 'ਚ ਕੋਰੋਨਾ ਪਸਾਰ ਰਿਹਾ ਪੈਰ, ਇੱਕ ਦਿਨ 'ਚ 56 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904