ਅੰਮ੍ਰਿਤਸਰ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਕੋਵਿਡ ਮਹਾਮਾਰੀ ਨਾਲ ਤਿੰਨ ਵਿਅਕਤੀਆਂ ਦੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 147 ਹੋ ਗਈ ਹੈ।

50 ਸਾਲਾ ਵਿਅਕਤੀ ਜੋ ਗੁਰਦਾਸਪੁਰ ਦਾ ਵਾਸੀ ਸੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਅਲਗੋਂ ਕੋਠੀ ਦੇ 56 ਸਾਲਾ ਤੇ ਅੰਮ੍ਰਿਤਸਰ ਦੇ ਵੇਰਕਾ ਤੋਂ ਇੱਕ 81 ਸਾਲਾ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ। ਇਹ ਤਿੰਨੇ ਮੌਤਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੋਈਆਂ ਹਨ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ