ਨਵੀਂ ਦਿੱਲੀ: ਦੇਸ਼ ’ਚ ਹੋਲੀ ਤੋਂ ਪਹਿਲਾਂ ਇੱਕ ਵਾਰ ਫਿਰ ਕੋਰੋਨਾ ਬੇਕਾਬੂ ਹੋ ਰਿਹਾ ਹੈ। ਇਸੇ ਲਈ ਕਈ ਰਾਜਾਂ ਵਿੱਚ ਕੋਰੋਨਾ ਨੂੰ ਲੈ ਕੇ ਸਖ਼ਤੀ ਵਧਾ ਦਿੱਤੀ ਗਈ ਹੈ। ਦਿੱਲੀ, ਮਹਾਰਾਸ਼ਟਰ, ਪੰਜਾਬ, ਕੇਰਲ, ਕਰਨਾਟਕ, ਛੱਤੀਸਗੜ੍ਹ ਤੇ ਗੁਜਰਾਤ ’ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਦੇਸ਼ ਦੇ 80 ਫ਼ੀਸਦੀ ਮਾਮਲੇ ਇਨ੍ਹਾਂ ਹੀ ਰਾਜਾਂ ’ਚ ਸਾਹਮਣੇ ਆ ਰਹੇ ਹਨ।



 
ਦੇਸ਼ ਦੀ ਰਾਜਧਾਨੀ ਦਿੱਲੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਣ ਚਿੰਤਾ ਫਿਰ ਵਧਣ ਲੱਗੀ ਹੈ। ਪਿਛਲੇ ਸਾਲ ਤੋਂ ਬਾਅਦ ਦਿੱਲੀ ’ਚ ਪਹਿਲੀ ਵਾਰ ਇੱਕ ਦਿਨ ਵਿੱਚ ਕੋਰੋਨਾ ਦੇ 1,500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਦੇਸ਼ ਦੇ 74 ਫ਼ੀਸਦੀ ਮਾਮਲੇ ਮਹਾਰਾਸ਼ਟਰ, ਕੇਰਲ ਤੇ ਪੰਜਾਬ ਤੋਂ ਹੀ ਹਨ। ਇਸ ਤੋਂ ਇਲਾਵਾ ਤਾਮਿਲ ਨਾਡੂ, ਕਰਨਾਟਕ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ’ਚ ਵੀ ਨਿੱਤ ਦਿਨ ਨਵੇਂ ਕੇਸ ਸਾਹਮਣੇ ਆ ਰਹੇ ਹਨ।

 
ਦੇਸ਼ ਦੇ ਕਈ ਸ਼ਹਿਰਾਂ ਵਿੱਚ ਲੌਕਡਾਊਨ ਤੇ ਨਾਈਟ ਕਰਫ਼ਿਊ ਜਿਹੀਆਂ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ। ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਦੇ ਕਈ ਸ਼ਹਿਰਾਂ ’ਚ ਇਸ ਵੇਲੇ ਲੌਕਡਾਊਨ ਲੱਗਾ ਹੋਇਆ ਹੈ। ਮਹਾਰਾਸ਼ਟਰ ਦੇ ਦੋ ਜ਼ਿਲ੍ਹਿਆਂ ਨਾਂਦੇੜ ਸਾਹਿਬ ਤੇ ਬੀੜ ’ਚ ਲੌਕਡਾਊਨ ਲੱਗਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਲੌਕਡਾਊਨ 26 ਮਾਰਚ ਤੋਂ 4 ਅਪ੍ਰੈਲ ਤੱਕ ਜਾਰੀ ਰਹੇਗਾ। ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਬਾਜ਼ਾਰ, ਸਕੂਲ, ਜਿੰਮ, ਹੋਟਲ, ਮਾਲ, ਸਿਨੇਮਾ ਹਾਲ ਬੰਦ ਰਹਿਣਗੇ।

 
ਮੱਧ ਪ੍ਰਦੇਸ਼ ਸਰਕਾਰ ਨੇ ਭੋਪਾਲ, ਇੰਦੌਰ, ਜਬਲਪੁਰ, ਬੈਤੂਲ, ਛਿੰਦਵਾੜਾ, ਖਰਗੌਨ ਤੇ ਰਤਲਾਮ ’ਚ ਹਰੇਕ ਐਤਵਾਰ ਨੂੰ ਲੌਕਡਾਊਨ ਲਾਇਆ ਹੈ।


 


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ