ਪੜਚੋਲ ਕਰੋ
Advertisement
ਲੁਧਿਆਣਾ 'ਚ ਕੋਰੋਨਾ ਦਾ ਕਹਿਰ, ਦੁਕਾਨਾਂ ਖੋਲ੍ਹਣ ਲਈ ਨਵਾਂ ਫਾਰਮੂਲਾ
ਕੋਰੋਨਾ ਦਾ ਸਭ ਤੋਂ ਵੱਧ ਕਹਿਰ ਜ਼ਿਲ੍ਹਾ ਲੁਧਿਆਣਾ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਸਖਤੀ ਹੋਰ ਵਧ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਮਗਰੋਂ ਪ੍ਰਸ਼ਾਸਨ ਨਿਯਮ ਹੋਰ ਸਖਤ ਕਰ ਰਿਹਾ ਹੈ। ਪਤਾ ਲੱਗਾ ਹੈ ਕਿ ਹੁਣ ਪ੍ਰਸ਼ਾਸਨ ਨੇ ਦੁਕਾਨਾਂ ਔਡ-ਈਵਨ ਫਾਰਮੂਲੇ ਤਹਿਤ ਖੁੱਲ੍ਹਵਾਉਣ ਦਾ ਫ਼ੈਸਲਾ ਲਿਆ ਹੈ।
ਲੁਧਿਆਣਾ: ਕੋਰੋਨਾ ਦਾ ਸਭ ਤੋਂ ਵੱਧ ਕਹਿਰ ਜ਼ਿਲ੍ਹਾ ਲੁਧਿਆਣਾ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਸਖਤੀ ਹੋਰ ਵਧ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਮਗਰੋਂ ਪ੍ਰਸ਼ਾਸਨ ਨਿਯਮ ਹੋਰ ਸਖਤ ਕਰ ਰਿਹਾ ਹੈ। ਪਤਾ ਲੱਗਾ ਹੈ ਕਿ ਹੁਣ ਪ੍ਰਸ਼ਾਸਨ ਨੇ ਦੁਕਾਨਾਂ ਔਡ-ਈਵਨ ਫਾਰਮੂਲੇ ਤਹਿਤ ਖੁੱਲ੍ਹਵਾਉਣ ਦਾ ਫ਼ੈਸਲਾ ਲਿਆ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਫਾਰਮੂਲੇ ਤਹਿਤ ਪ੍ਰਸ਼ਾਸਨ ਨੇ ਤਿਆਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਔਡ ਨੰਬਰ ਵਾਲੇ ਦਿਨ ਔਡ ਨੰਬਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ ਤੇ ਈਵਨ ਵਾਲੇ ਦਿਨ ਈਵਨ ਨੰਬਰ ਵਾਲੀਆਂ ਦੁਕਾਨਾਂ ਖੁੱਲ੍ਹਣਗੀਆਂ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਦੁਕਾਨਾਂ ਨੂੰ ਨੰਬਰ ਲੱਗੇ ਹੋਏ ਹਨ, ਉਹ ਠੀਕ ਹਨ, ਜਿੱਥੇ ਨੰਬਰ ਨਹੀਂ, ਉਹ ਦੁਕਾਨਾਂ ਦੇ ਨੰਬਰ ਦੁਕਾਨਦਾਰ ਐਸੋਸੇਈਸ਼ੇਨਾਂ ਵੱਲੋਂ ਪੁਲਿਸ ਤੇ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਮਿਲ ਕੇ ਲਾਏ ਜਾਣਗੇ। ਇਹ ਫਾਰਮੂਲਾ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ’ਤੇ ਲਾਗੂ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement