ਕੋਰੋਨਾ ਦਾ ਖਤਰਾ ਬਰਕਰਾਰ, ਪੰਜਾਬ 'ਚ 987 ਨਵੇਂ ਕੇਸ, 24 ਲੋਕਾਂ ਦੀ ਮੌਤ
ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਨਹੀਂ ਪੈ ਰਹੀ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ 'ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7,998 ਐਕਟਿਵ ਕੇਸ ਹਨ।
ਮੌਜੂਦਾ ਸਮੇਂ ਪੰਜਾਬ 'ਚ 131 ਲੋਕ ਆਕਸੀਜ਼ਨ ਸਪੋਰਟ 'ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ 'ਤੇ ਹਨ। ਅੱਜ ਲੁਧਿਆਣਾ 'ਚ 316 ਨਵੇਂ ਕੇਸ ਸਾਹਮਣੇ ਆਏ ਤੇ ਪਟਿਆਲਾ 'ਚ 204 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 89 ਨਵੇਂ ਕੇਸ, ਮੌਤਾਂ ਦੀ ਗਿਣਤੀ ਹੋਈ 25
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ