ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਨੇ ਫਿਰ ਤੋਂ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ 'ਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦੀ ਸੰਖਿਆ ਵਧ ਰਹੀ ਹੈ। ਸੂਬੇ 'ਚ ਕੋਰੋਨਾ ਵਾਇਰਸ ਨਾਲ ਲੋਕਾਂ ਦੀ ਮੌਤਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 22 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ 'ਚ ਇਸ ਦੌਰਾਨ 587 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ ਅਕਤੂਬਰ ਮਹੀਨੇ 'ਚ ਗਿਰਾਵਟ ਆਈ ਸੀ ਪਰ ਹੁਣ ਫਿਰ ਪੌਜ਼ੇਟਿਵ ਕੇਸਾਂ ਚ ਇਜ਼ਾਫਾ ਹੋਣਾ ਸ਼ੁਰੂ ਹੋ ਗਿਆ ਹੈ। ਨਵੰਬਰ ਮਹੀਨਾਂ ਸ਼ੁਰੂ ਹੁੰਦਿਆਂ ਹੀ ਸੂਬੇ 'ਚ ਮਰੀਜ਼ਾਂ ਦੀ ਗਿਣਤੀ 'ਚ ਮੁੜ ਤੋਂ ਵਾਧਾ ਹੋਣ ਲੱਗਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਮਹੀਨੇ ਦੇ ਦੂਜੇ ਹਫਤੇ ਤਕ ਇਹ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਸੋਮਵਾਰ ਨੂੰ ਸੂਬੇ 'ਚ 587 ਲੋਕ ਇਨਫੈਕਟਡ ਪਾਏ ਗਏ ਤੇ 22 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।