ਪੜਚੋਲ ਕਰੋ

Punjab Corona Vaccine: ਪੰਜਾਬ 'ਚ ਕੋਰੋਨਾ ਵੈਕਸੀਨ ਲਾਉਣ ਦਾ ਕੰਮ ਠੱਪ, ਹਸਪਤਾਲਾਂ ਤੋਂ ਨਿਰਾਸ਼ ਪਰਤ ਰਹੇ ਲੋਕ

ਇਸ ਸਬੰਧੀ ਇੰਚਾਰਜ ਵੈਕਸੀਨ ਸੈਂਟਰ ਡਾਂ ਬਿਪਨਜੀਤ ਸਿੰਘ ਖੋਸਾ ਨੇ ਕਿਹਾ ਕਿ ਵੈਕਸੀਨ ਖਤਮ ਇਸ ਕਰਕੇ ਹੋ ਰਹੀ ਹੈ ਕਿ ਲੋਕ ਜਾਗਰੂਕ ਹੋ ਗਏ ਹਨ ਤੇ ਵੈਕਸੀਨ ਲਵਾਉਣ ਦੀ ਤਦਾਦ ਜ਼ਿਆਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵੀਸ਼ੀਲਡ ਵੈਕਸੀਨ ਖਤਮ ਹੋ ਗਈ ਹੈ ਤੇ ਸਾਡੇ ਕੋਲ ਸਿਰਫ ਕੋਵੈਕਸ਼ੀਨ ਹੈ।

ਪਟਿਆਲਾ: ਪੰਜਾਬ ਵਿੱਚ ਕੋਰੋਨਾ ਵੈਕਸੀਨ ਲਾਉਣ ਦਾ ਕੰਮ ਲੀਹੋਂ ਲੈ ਗਿਆ ਹੈ। ਬੁੱਧਵਾਰ ਨੂੰ ਹੀ ਵੈਕਸੀਨ ਦਾ ਸਟੌਕ ਖਤਮ ਹੋ ਗਿਆ ਸੀ। ਅੱਜ ਕੇਂਦਰ ਸਰਕਾਰ ਵੱਲੋਂ ਵੈਕਸੀਨ ਦੀ 4 ਲੱਖ ਡੋਜ਼ ਭੇਜੀ ਜਾਣੀ ਸੀ ਪਰ ਟੀਕਾ ਲਵਾਉਣ ਆਏ ਲੋਕ ਨਿਰਾਸ਼ ਹੀ ਪਰਤਦੇ ਨਜ਼ਰ ਆਏ। ਹੋਰ ਤਾਂ ਹੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਪਟਿਆਲਾ ਦੇ ਸਿਵਲ ਹਸਪਤਾਲ ਰਾਜਪੁਰਾ ਵਿੱਚ ਵੈਕਸੀਨ ਖਤਮ ਹੋਣ ਕਰਕੇ ਲੋਕਾਂ ਨੂੰ ਨਿਰਾਸ਼ ਮੁੜਣਾ ਪਿਆ।

ਸਿਵਲ ਹਸਪਤਾਲ ਵਿੱਚ ਪਹੁੰਚੇ ਵਿਅਕਤੀਆਂ ਨੇ ਕਿਹਾ ਕਿ ਕਰੋਨਾ ਵੈਕਸੀਨ ਲਵਾਉਣ ਲਈ ਆਏ ਸਨ ਪਰ ਵੈਕਸੀਨ ਨਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਸਿਵਲ ਹਸਪਤਾਲ ਰਾਜਪੁਰਾ ਵਿੱਚ ਰੋਜਾਨਾ 600 ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਾਈ ਜਾ ਰਹੀ ਸੀ। ਵੈਕਸੀਨ ਖਤਮ ਹੋਣ ਕਰਕੇ ਹੁਣ ਸਿਰਫ 50 ਤੋਂ 70 ਵਿਅਕਤੀਆਂ ਨੂੰ ਵੈਕਸੀਨ ਲਾਈ ਜਾ ਰਹੀ ਹੈ।

ਇਸ ਸਬੰਧੀ ਇੰਚਾਰਜ ਵੈਕਸੀਨ ਸੈਂਟਰ ਡਾਂ ਬਿਪਨਜੀਤ ਸਿੰਘ ਖੋਸਾ ਨੇ ਕਿਹਾ ਕਿ ਵੈਕਸੀਨ ਖਤਮ ਇਸ ਕਰਕੇ ਹੋ ਰਹੀ ਹੈ ਕਿ ਲੋਕ ਜਾਗਰੂਕ ਹੋ ਗਏ ਹਨ ਤੇ ਵੈਕਸੀਨ ਲਵਾਉਣ ਦੀ ਤਦਾਦ ਜ਼ਿਆਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵੀਸ਼ੀਲਡ ਵੈਕਸੀਨ ਖਤਮ ਹੋ ਗਈ ਹੈ ਤੇ ਸਾਡੇ ਕੋਲ ਸਿਰਫ ਕੋਵੈਕਸ਼ੀਨ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਪ੍ਰਤੀਦਿਨ 2 ਲੱਖ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਦਾ ਟੀਚਾ ਸਿਹਤ ਵਿਭਾਗ ਨੂੰ ਦਿੱਤਾ ਹੈ ਪਰ ਵੈਕਸੀਨ ਦੀ ਉਪਲਬਧਤਾ ਨੇ ਇਸ ਟੀਚੇ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਸੂਬੇ ਵਿੱਚ ਹੈਲਥ ਵਰਕਰਾਂ ਤੇ ਫਰੰਟਲਾਈਨ ਵਰਕਰਾਂ ਨੂੰ ਪਹਿਲੇ ਤੇ ਦੂਜੇ ਡੋਜ਼ ਦੇ ਰੂਪ 'ਚ ਕੁੱਲ 62,208 ਟੀਕੇ ਹੀ ਲਾਏ ਗਏ ਜਦਕਿ ਟੀਕਾਕਰਨ ਦਾ ਕੁੱਲ ਅੰਕੜਾ 70 ਹਜ਼ਾਰ ਦੀ ਸੰਖਿਆ ਪਾਰ ਨਹੀਂ ਕਰ ਸਕਿਆ।

ਉਧਰ, ਵੈਕਸੀਨ ਨੂੰ ਲੈ ਕੇ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਬੁੱਧਵਾਰ ਕੇਂਦਰ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਹਰਿਆਣਾ ਜਿਹੇ ਸੂਬਿਆਂ ਲਈ ਵੈਕਸੀਨ ਭੇਜਣ ਦਾ ਸ਼ੈਡਿਊਲ ਬਣ ਸਕਦਾ ਹੈ ਤਾਂ ਪੰਜਾਬ, ਜਿੱਥੇ ਕੋਰੋਨਾ ਦੀ ਸਭ ਤੋਂ ਜ਼ਿਆਦਾ ਮਾਰ ਪਈ ਹੈ, ਉਸ ਲਈ ਵੱਖਰਾ ਸ਼ੈਡਿਊਲ ਕਿਉਂ ਨਹੀਂ ਬਣਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਨੂੰ ਜਿੰਨੀ ਵੈਕਸੀਨ ਦੀ ਲੋੜ ਹੈ ਓਨੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਬੁੱਧਵਾਰ ਤਕ ਦਾ ਹੀ ਵੈਕਸੀਨ ਸਟੌਕ ਸੀ ਤੇ ਉਮੀਦ ਸੀ ਕਿ ਬੁੱਧਵਾਰ ਕੇਂਦਰ ਸਰਕਾਰ ਤੋਂ ਦੋ ਲੱਖ ਡੋਜ਼ ਆ ਜਾਵੇਗੀ।

ਸਿੱਧੂ ਨੇ ਕਿਹਾ ਸੂਬੇ 'ਚ ਕਰੀਬ 3000 ਵੈਕਸੀਨੇਸ਼ਨ ਸੈਂਟਰ ਸਥਾਪਤ ਕੀਤੇ ਗਏ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਜਾ ਸਕੇ। ਪਰ ਕੇਂਦਰ ਸਰਕਾਰ ਪੰਜਾਬ ਨੂੰ ਵੈਕਸੀਨ ਡੋਜ਼ ਨਹੀਂ ਭੇਜ ਰਹੀ। ਉਨ੍ਹਾਂ ਕਿਹਾ ਪੰਜਾਬ 'ਚ ਕੋਰੋਨਾ ਰੋਕਣ ਲਈ ਛੇਤੀ ਸਾਰੇ ਲੋਕਾਂ ਨੂੰ ਵੈਕਸੀਨ ਦੀ ਲੋੜ ਹੈ ਤੇ ਇਸ ਲਈ ਕੇਂਦਰ ਨੂੰ ਲੋੜੀਂਦੀ ਵੈਕਸੀਨ ਦੇਣੀ ਹੋਵੇਗੀ।

ਇਹ ਵੀ ਪੜ੍ਹੋ: Corona Vaccination Registration: ਕੋਰੋਨਾ ਵੈਕਸੀਨ ਲਈ 18 ਸਾਲ ਵਾਲਿਆਂ ਲਈ ਖੁੱਲ੍ਹੀ ਰਜਿਸਟ੍ਰੇਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget