ਪੜਚੋਲ ਕਰੋ

ਅੰਮ੍ਰਿਤਸਰ 'ਚ ਤਿੰਨ ਥਾਂਵਾਂ 'ਤੇ ਸ਼ੁਰੂ ਹੋਵੇਗਾ ਕੋਰੋਨਾ ਵੈਕਸੀਨ ਪ੍ਰੋਗਰਾਮ, ਇੱਥੇ ਪੜ੍ਹੋ ਪੂਰੀ ਜਾਣਕਾਰੀ

ਸ਼ਨੀਵਾਰ ਤੋਂ ਦੇਸ਼ 'ਚ ਲੋਕਾਂ ਨੂੰ ਕੋਰੋਨਾ ਦੀ ਪਹਿਲੀ ਵੈਕਸੀਨ ਦਾ ਡੋਜ਼ ਲੱਗਣ ਜਾ ਰਿਹਾ ਹੈ ਜਿਸ ਸਬੰਧੀ ਸੂਬਾ ਸਰਕਾਰਾਂ ਨੇ ਸਾਰੀ ਤਿਆਰੀ ਕਰ ਲਈ ਹੈ। ਦੱਸ ਦਈਏ ਕਿ ਇਸ ਸਿਲਸਿਲੇ 'ਚ ਪੰਜਾਬ 'ਚ ਪਹਿਲੇ ਫੇਸ 'ਚ 20 ਹਜ਼ਾਰ ਸਿਹਤ ਕਾਮਿਆਂ ਨੂੰ ਵੈਕਸੀਨ ਦੀ ਡੋਜ਼ ਲਾਈ ਜਾਵੇਗੀ।

ਗਗਨਦੀਪ ਸ਼ਰਮਾ ਦੀ ਰਿਪੋਰਟ ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਵੈਕਸੀਨ ਦੋ ਪੜਾਅ 'ਚ ਲਗਾਈ ਜਾਵੇਗੀ। ਭਲਕੇ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨ ਪ੍ਰੋਗਰਾਮ ਅਧੀਨ ਪਹਿਲੀ ਵੈਕਸੀਨ ਡੋਜ਼ ਲਗਾਏ ਜਾਣ ਦੇ 28 ਦਿਨ (ਚਾਰ ਹਫਤਿਆਂ) ਬਾਅਦ ਦੂਜੀ ਡੋਜ਼ ਦਿੱਤੀ ਜਾਵੇਗੀ। ਇਸ ਦਾ ਅਸਰ ਦੂਜੀ ਵੈਕਸੀਨ ਡੋਜ ਤੋਂ ਬਾਅਦ ਹਾ ਹੋਵੇਗਾ। ਇਸ ਸਬੰਧੀ ਅਹਿਮ ਜਾਣਕਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੁਖਪਾਲ ਸਿੰਘ ਨੇ ਏਬੀਪੀ ਸਾਂਝਾ ਨੂੰ ਦਿੱਤੀ। ਅੱਜ ਅੰਮ੍ਰਿਤਸਰ 'ਚ ਸਾਰਾ ਦਿਨ ਭਲਕੇ ਯਾਨੀ 16 ਜਨਵਰੀ ਤੋਂ ਵੈਕਸੀਨ ਲਾਉਣ ਦੇ ਪ੍ਰੋਗਰਾਮ ਨੂੰ ਸਹੀ ਤੇ ਯੋਜਨਾਬੱਧ ਤਰੀਕੇ ਨਾਲ ਸਿਰੇ ਚਾੜ੍ਹਨ ਲਈ ਮੀਟਿੰਗਾਂ ਦਾ ਦੌਰ ਜਾਰੀ ਰਿਹਾ। ਇਸ ਦੌਰਾਨ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਟਾਸਕ ਫੋਰਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋੜ ਪੈਣ ਤੇ ਸਾਰੇ ਵਿਭਾਗਾਂ ਨੂੰ ਸਹਿਯੋਗ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ। ਡੀਸੀ ਮੁਤਾਬਕ ਅੰਮ੍ਰਿਤਸਰ 'ਚ ਭਲਕੇ ਤਿੰਨ ਥਾਂਵਾਂ ਸਿਵਲ ਹਸਪਤਾਲ, ਸਰਕਾਰੀ ਮੈਡੀਕਲ ਕਾਲਜ ਅਤੇ ਸੀਐਚਸੀ ਵੱਲਾ ਵਿਖੇ ਵੈਕਸੀਨ ਲਾਉਣ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜਦਕਿ ਬਾਕੀ ਦੇ ਰਹਿੰਦੇ 23 ਸਥਾਨਾਂ, ਜੋ ਸਿਹਤ ਵਿਭਾਗ ਵੱਲੋਂ ਚੁਣੇ ਗਏ ਹਨ 'ਤੇ ਵੀ ਅਗਲੇ ਦਿਨਾਂ 'ਚ ਵੈਕਸੀਨ ਲਾਉਣ ਦਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਜਾਵੇਗਾ। ਵੈਕਸੀਨ ਦੇ ਇਸ ਪ੍ਰੋਗ੍ਰਾਮ ਲਈ ਸਮੁੱਚਾ ਪ੍ਰਸ਼ਾਸ਼ਨ ਤਿਆਰ ਹੈ। ਇਹ ਵੀ ਪੜ੍ਹੋਰਾਹੁਲ ਗਾਂਧੀ ਦਾ ਵੱਡਾ ਐਲਾਨ, ਖੇਤੀ ਕਾਨੂੰਨ ਵਾਪਸ ਲਏ ਜਾਣ ਤੱਕ ਕਾਂਗਰਸ ਨਹੀਂ ਹਟੇਗੀ ਪਿੱਛੇ ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਡੀਸੀ ਵੱਲੋਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਪਹਿਲਾਂ ਦੀ ਤਰ੍ਹਾਂ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਕਿਉਂਕਿ ਇਹ ਵੈਕਸੀਨ ਹਰੇਕ ਨਾਗਰਿਕ ਨੂੰ ਲਗਾਈ ਜਾਵੇਗੀ ਪਰ ਇਸ ਲਈ ਸਿਸਟਮ ਨਾਲ ਚੱਲਣਾ ਪਵੇਗਾ। ਇਸ ਦੇ ਨਾਲ ਹੀ ਡੀਸੀ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਮਾਸਕ ਪਹਿਨਣਾ ਜਾਰੀ ਰੱਖਣ ਤੇ ਕੋਵਿਡ ਬਾਰੇ ਜਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਜਾਣਕਾਰੀ ਮੁਤਾਬਕ ਭਲਕੇ 100-100 ਦੇ ਬੈਚ ਬਣਾਏ ਗਏ ਹਨ, ਜਿਨ੍ਹਾਂ 'ਚ ਸਿਹਤ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਦੱਸ ਦਈਏ ਕਿ ਜ਼ਿਲ੍ਹੇ 'ਚ ਸਰਕਾਰੀ ਤੇ ਪ੍ਰਾਈਵੇਟ ਸਿਹਤ ਕਰਮਚਾਰੀਆਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਹੈ। ਪਹਿਲੇ ਫੇਸ 'ਚ ਇੰਨੀਆਂ ਵੈਕਸੀਨ ਹੀ ਭੇਜੀ ਗਈ ਹੈ। ਇਸ ਤੋਂ ਬਾਅਦ ਜਿਵੇਂ-ਜਿਵੇਂ ਸਰਕਾਰ ਦੀਆਂ ਹਦਾਇਤਾਂ ਹੋਣਗੀਆਂ ਕੋਰੋਨਾ ਦੀ ਵੈਕਸੀਨ ਲਗਾਉਣ ਦਾ ਪ੍ਰੋਗਰਾਮ ਅੱਗੇ ਵਧਾਇਆ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਜਿਸ ਨੂੰ ਵੀ ਵੈਕਸੀਨ ਦਿੱਤੀ ਜਾਵੇਗੀ, ਉਸ ਕਰੀਬ 30 ਮਿੰਟ ਨਿਗਰਾਨੀ ਹੇਠ ਰੱਖਿਆ ਜਾਵੇਗਾ ਤੇ ਸਭ ਕੁਝ ਠੀਕ ਰਹਿਣ ਮਗਰੋਂ ਹੀ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਹੋਵੇਗੀ। ਨਾਲ ਹੀ ਵੈਕਸੀਨ ਲਗਾਉਣ ਵਾਲੇ ਕੇਂਦਰਾਂ 'ਚ ਕੋਵਿਡ ਪ੍ਰੋਟੋਕਾਲ ਦੀ ਪੂਰੀ ਪਾਲਣਾ ਹੋਵੇਗੀ ਤੇ ਪੰਜ ਮੈਂਬਰੀ ਸਟਾਫ ਦੀ ਤੈਨਾਤੀ ਹਰੇਕ ਕੇਂਦਰ 'ਤੇ ਹੋਵੇਗੀ।

ਇਹ ਵੀ ਪੜ੍ਹੋਕਿਤੇ ਤੁਹਾਡੇ ਮੋਬਾਈਲ 'ਚ ਵੀ ਤਾਂ ਨਹੀਂ ਇਹ ਐਪ, ਤੁਰੰਤ ਕਰ ਦਿਓ ਡਿਲੀਟ ਨਹੀਂ ਤਾਂ ਹੋਏਗਾ ਵੱਡਾ ਨੁਕਸਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget