(Source: ECI/ABP News)
ਪੰਜਾਬ 'ਚ ਵੀ ਸ਼ੁਰੂ ਹੋਇਆ ਕੋਰੋਨਾ ਵੈਕਸੀਨ ਦਾ ਤੀਜਾ ਪੜਾਅ, ਬਜ਼ੁਰਗਾਂ ਨੂੰ ਲੱਗਾ ਕੋਰੋਨਾ ਟੀਕਾ
ਦੇਸ਼ ਭਰ ਦੇ ਨਾਲ ਅੱਜ ਪੰਜਾਬ ਦੇ ਵਿੱਚ ਵੀ ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਡੀਸੀ ਵਰਿੰਦਰ ਸ਼ਰਮਾ ਨੇ ਇਸ ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਵਾਈ।

ਲੁਧਿਆਣਾ: ਦੇਸ਼ ਭਰ ਦੇ ਨਾਲ ਅੱਜ ਪੰਜਾਬ ਦੇ ਵਿੱਚ ਵੀ ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਡੀਸੀ ਵਰਿੰਦਰ ਸ਼ਰਮਾ ਨੇ ਇਸ ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਵਾਈ।
ਇਸ ਦੌਰਾਨ 60 ਸਾਲ ਤੋਂ ਉੱਤੇ ਉਮਰ ਵਾਲੇ ਬਜ਼ੁਰਗਾਂ ਨੂੰ ਇਹ ਟੀਕਾ ਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਲੋਕ ਮੋਬਾਈਲ ਐਪ ਰਾਹੀਂ ਰਜਿਸਟ੍ਰੇਸ਼ਨ ਨਹੀਂ ਕਰਵਾ ਪਾ ਰਹੇ ਤਾਂ ਉਹ ਸਿੱਧਾ ਹਸਪਤਾਲ ਆ ਕੇ ਆਪਣਾ ਮੋਬਾਈਲ ਨੰਬਰ ਤੇ ਆਈਡੀ ਪਰੂਫ ਦੇ ਕੇ ਸਿੱਧਾ ਟੀਕਾਕਰਨ ਕਰਵਾ ਸਕਦੇ ਹਨ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ, "60 ਸਾਲ ਤੋਂ ਉੱਤੇ ਦੇ ਬਜ਼ੁਰਗ ਸਰਕਾਰੀ ਜਾਂ ਨਿੱਜੀ ਹਸਪਤਾਲਾਂ ਵਿੱਚ ਟੀਕਾਕਰਨ ਲਗਵਾ ਸਕਦੇ ਹਨ। ਸਰਕਾਰੀ ਹਸਪਤਾਲ ਦੇ ਵਿੱਚ ਇਹ ਟੀਕਾ ਬਿਲਕੁਲ ਮੁਫ਼ਤ ਹੈ ਜਦੋਂਕਿ ਨਿੱਜੀ ਹਸਪਤਾਲਾਂ ਵਿੱਚ ਇਸ ਲਈ 250 ਰੁਪਏ ਦੀ ਫੀਸ ਰੱਖੀ ਗਈ ਹੈ ਜਿਸ ਵਿੱਚ 150 ਰੁਪਏ ਟੀਕੇ ਦੀ ਫੀਸ ਹੈ। ਜਦੋਂਕਿ 100 ਰੁਪਏ ਸਰਵਿਸ ਟੈਕਸ ਲਈ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਨੂੰ ਸਰਲ ਤੇ ਸੌਖਾ ਬਣਾਇਆ ਗਿਆ ਹੈ ਤਾਂ ਕਿ ਲੋਕ ਘਰੇ ਬਹਿ ਕੇ ਵੀ ਰਜਿਸਟ੍ਰੇਸ਼ਨ ਕਰਵਾ ਸਕਣ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਜੇਕਰ ਕੋਈ 45 ਸਾਲ ਤੋਂ ਉੱਤੇ ਹੈ ਤੇ ਗੰਭੀਰ ਬੀਮਾਰੀਆਂ ਨਾਲ ਪੀੜਤ ਹੈ ਤਾਂ ਉਹ ਵੀ ਆਪਣਾ ਸਰਟੀਫਿਕੇਟ ਲਗਾ ਕਿ ਟੀਕਾ ਲਗਵਾ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
