ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਮਹਾਂਮਾਰੀ ਦਾ ਫੈਲਾਅ ਲਗਾਤਾਰ ਵਧ ਰਿਹਾ ਹੈ। ਅਜਿਹੇ 'ਚ ਕੋਰੋਨਾ ਮਾਮਲਿਆਂ ਦੇ ਵਧਣ ਦੀ ਰਫ਼ਤਾਰ ਦੁੱਗਣੀ ਹੋ ਗਈ ਹੈ। ਸੂਬੇ 'ਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਵੀ ਜਾਰੀ ਹੈ।


ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 15 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਸੂਬੇ ਵਿਚ 66 ਨਵੇਂ ਕੇਸ ਸਾਹਮਣੇ ਆਏ ਹਨ। ਪੰਜਾਬ ਦੇ ਸਿਰਫ ਦੋ ਜ਼ਿਲ੍ਹੇ ਫਰੀਦਕੋਟ ਤੇ ਮਾਨਸਾ ਜ਼ਿਲ੍ਹੇ ਅਜਿਹੇ ਹਨ ਜਿੱਥੇ ਕਰੋਨਾਵਾਇਰਸ ਕਾਰਨ ਕੋਈ ਮੌਤ ਨਹੀਂ ਹੋਈ।


ਕੋਰੋਨਾ ਦੇ ਨਾਲ ਹੀ ਹੁਣ ਅਮਰੀਕਾ 'ਚ 'ਹੰਨਾ' ਦੀ ਤਬਾਹੀ


'ਆਗਰਾ ਗੈਂਗ' ਦਾ 11 ਸੂਬਿਆਂ 'ਚ ਜਾਲ, ਰੋਜ਼ਾਨਾ 10 ਕਰੋੜ ਦੀ ਡਰੱਗ ਕਰਦੇ ਸਪਲਾਈ, ਹੁਣ ਪੰਜਾਬ ਪੁਲਿਸ ਕਰੇਗੀ ਵੱਡੇ ਖੁਲਾਸੇ


ਪੰਜਾਬ ਦੇ 20 ਜ਼ਿਲ੍ਹੇ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਹਨ। ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਹੁਣ ਤੱਕ 5,31,336 ਨਮੂਨੇ ਕਰੋਨਾਵਾਇਰਸ ਦੀ ਜਾਂਚ ਲਈ ਲਏ ਗਏ ਹਨ। ਜਿਨ੍ਹਾਂ ’ਚੋਂ 13,250 ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਹੁਣ ਤੱਕ ਕੁੱਲ 8,810 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਕੁੱਲ 306 ’ਤੇ ਮੌਤਾਂ ਹੋ ਚੁੱਕੀਆਂ ਹਨ।


ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ