ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾ ਵਾਇਰਸ (covid-19) ਦੀ ਮੁੜ ਫੜੀ ਰਫਤਾਰ ਮਗਰੋਂ ਇਕ ਵਾਰ ਫਿਰ ਸਹਿਮ ਛਾਅ ਗਿਆ ਹੈ। ਅਜਿਹੇ 'ਚ ਹੁਣ ਪੰਜਾਬ ਸਰਕਾਰ ਨੇ ਵੀ ਸਮੀਖਿਆ ਕਰਦਿਆਂ ਲਾਗ ਨੂੰ ਰੋਕਣ ਲਈ ਮੁੜ ਤੋਂ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।
ਮਾਹਿਰਾਂ ਨੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ ਦੋ ਮਹੀਨਿਆਂ 'ਚ ਅਗਸਤ ਤਕ ਮਹਾਮਾਰੀ ਦਾ ਸਿਖਰ ਹੋ ਸਕਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ-ਐਤਵਾਰ ਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ।
ਇਨ੍ਹਾਂ ਦਿਨਾਂ ‘ਚ ਸਿਰਫ਼ ਈ-ਪਾਸ ਧਾਰਕਾਂ ਨੂੰ ਹੀ ਆਉਣ-ਜਾਣ ਦੀ ਆਗਿਆ ਹੋਵੇਗੀ। ਕੋਵਾ ਐਪ ਰਾਹੀਂ ਈ-ਪਾਸ ਡਾਊਨਲੋਡ ਕੀਤੇ ਜਾ ਸਕਦੇ ਹਨ। ਮੁੱਖ ਮੰਤਰੀ ਨੇ ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਤੇ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਜ਼ਰੀਏ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਨਵੇਂ ਨਿਰਦੇਸ਼ਾਂ ਮੁਤਾਬਕ ਮੈਡੀਕਲ ਸਟਾਫ ਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਨਾਗਰਿਕਾਂ ਨੂੰ ਹਫ਼ਤੇ ਦੇ ਆਖਰੀ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ਲਈ ‘ਕੋਵਾ’ ਐਪ ਤੋਂ ਈ-ਪਾਸ ਡਾਊਨਲੋਡ ਕਰਨਾ ਹੋਵੇਗਾ। ਉਦਯੋਗਾਂ ਨੂੰ ਇਸ ਮਾਮਲੇ ਵਿੱਚ ਛੋਟ ਦਿੱਤੀ ਗਈ ਹੈ। ਸਰਕਾਰ ਨੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਾਊਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਟੈਸਟ ਪ੍ਰਣਾਲੀ ਵੀ ਪਹਿਲਾਂ ਨਾਲੋਂ ਤੇਜ਼ ਕਰਨ ਦੀ ਵਿਉਂਤ ਹੈ ਤਾਂ ਜੋ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਕੋਰੋਨਾ ਨੂੰ ਮਾਤ ਦੇਣ ਲਈ ਹੋਰ ਵੀ ਸਖ਼ਤੀ ਜਾਰੀ ਕੀਤੀ ਗਈ ਹੈ। ਜਿਵੇਂ ਦਿੱਲੀ ਤੋਂ ਆਉਣ ਵਾਲਿਆਂ ਲਈ ਟੈਸਟ ਸਰਟੀਫਿਕੇਟ ਲਾਜ਼ਮੀ ਕੀਤਾ ਜਾਵੇ। ਦਿੱਲੀ ਤੋਂ ਆਉਣ ਵਾਲਿਆਂ ‘ਤੇ ਸਖਤ ਰੋਕਾਂ ਲਾਏ ਜਾਣ ਦਾ ਫੈਸਲਾ ਕੀਤਾ ਹੈ।
ਸੂਬੇ 'ਚ ਇਕੱਠ ਕਰਨ 'ਤੇ ਰੋਕ ਲਾਈ ਗਈ ਹੈ। ਪੰਜਾਬ ਡੀਜੀਪੀ ਨੂੰ ਇਸ ਬਾਬਤ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਦਰਅਸਲ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਮੁੜ ਫੜੀ ਰਫਤਾਰ ਨੇ ਇਕ ਵਾਰ ਫਿਰ ਸਰਕਾਰ ਨੂੰ ਚਿੰਤਾ 'ਚ ਡੋਬ ਡਿੱਤਾ ਹੈ। ਇਹ ਵੀ ਕਿਹਾ ਜਾ ਰਿਹਾ ਕਿ ਅਜੇ ਮਹਾਮਾਰੀ ਆਪਣਾ ਭਿਆਨਕ ਰੂਪ ਧਾਰੇਗੀ। ਇਨ੍ਹਾਂ ਗੱਲਾਂ ਦੇ ਧਿਆਨ ਹਿੱਤ ਹੀ ਪੰਜਾਬ ਸਰਕਾਰ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ:
- ਕੋਰੋਨਾ ਵਾਇਰਸ: ਹਸਪਤਾਲਾਂ 'ਚ ਲਵਾਰਸ ਲਾਸ਼ਾਂ ਦੇ ਢੇਰ , ਆਪਣਿਆਂ ਨੇ ਹੀ ਫੇਰਿਆ ਮੂੰਹ
- ਸ਼ਹੀਦ ਗੁਰਚਰਨ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ, ਮਾਪਿਆਂ ਨੂੰ ਪੁੱਤ ਦੀ ਸ਼ਹੀਦੀ 'ਤੇ ਮਾਣ
- ਕੋਰੋਨਾ ਵਾਇਰਸ: ਭਿਆਨਕ ਹੋ ਰਹੀ ਮਹਾਮਾਰੀ, ਪ੍ਰਭਾਵਿਤ ਦੇਸ਼ਾਂ 'ਚੋਂ ਭਾਰਤ ਦਾ ਪੰਜਵਾਂ ਨੰਬਰ
- ਕੋਰੋਨਾ ਵਾਇਰਸ ਕਾਰਨ ਹੋ ਸਕਦੀਆਂ 5 ਤੋਂ 10 ਕਰੋੜ ਮੌਤਾਂ, ਖੋਜ 'ਚ ਵੱਡਾ ਖੁਲਾਸਾ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ