ਪੜਚੋਲ ਕਰੋ

ਪੰਜਾਬ ’ਚ ਕੋਰੋਨਾ ਨੂੰ ਮਾਤ! ਪਿਛਲੇ 12 ਦਿਨਾਂ ਦੌਰਾਨ ਘਟੇ 50% ਮਰੀਜ਼

22 ਮਈ ਨੂੰ 24 ਘੰਟਿਆਂ ਦੌਰਾਨ 195 ਮੌਤਾਂ ਤੋਂ ਬਾਅਦ ਇਹ ਅੰਕੜਾ 176 ’ਤੇ ਚਲਾ ਗਿਆ ਸੀ ਪਰ ਬੁੱਧਵਾਰ ਨੂੰ ਇਹ ਮੁੜ 195 ’ਤੇ ਚਲਾ ਗਿਆ। ਲੁਧਿਆਣਾ ਤੇ ਪਟਿਆਲਾ ’ਚ ਸਭ ਤੋਂ ਵੱਧ 20-20 ਮੌਤਾਂ ਹੋਈਆਂ।

ਚੰਡੀਗੜ੍ਹ: ਕੋਰੋਨਾ ਨਾਲ ਜੂਝ ਰਹੇ ਪੰਜਾਬ ’ਚ ਪਿਛਲੇ 12 ਦਿਨਾਂ ਤੋਂ ਕੋਰੋਨਾ ਦੇ ਮਾਮਲੇ 50 ਫ਼ੀਸਦੀ ਘਟ ਗਏ ਹਨ; ਜਿਸ ਨੂੰ ਇੱਕ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। ਐਕਟਿਵ ਮਰੀਜ਼ਾਂ ਦਾ ਅੰਕੜਾ ਵੀ 37 ਫ਼ੀਸਦੀ ਤੱਕ ਘਟਿਆ ਹੈ। ਬੁੱਧਵਾਰ ਨੂੰ 4,152 ਨਵੇਂ ਮਰੀਜ਼ ਹਸਪਤਾਲਾਂ ’ਚ ਦਾਖ਼ਲ ਹੋਏ। ਇਹ ਅੰਕੜਾ ਮਈ ਮਹੀਨੇ ਦਾ ਸਭ ਤੋਂ ਹੇਠਲਾ ਪੱਧਰ ਹੈ। ਬੀਤੀ 14 ਮਈ ਨੂੰ 8,036 ਮਰੀਜ਼ ਪੌਜ਼ੇਟਿਵ ਆਏ। ਹੁਣ ਤੱਕ ਕੋਵਿਡ-19 ਦੀ ਲਪੇਟ ’ਚ ਆਏ ਮਰੀਜ਼ਾਂ ਦੀ ਕੁੱਲ ਗਿਣਤੀ ਵੀ ਵਧ ਕੇ ਸਾਢੇ 5 ਲੱਖ ਤੋਂ ਪਾਰ ਹੋ ਗਈ ਹੈ।

ਕੱਲ੍ਹ ਬੁੱਧਵਾਰ ਨੂੰ ਇਹ ਗਿਣਤੀ 5 ਲੱਖ 50 ਹਜ਼ਾਰ 354 ’ਤੇ ਪੁੱਜ ਗਈ ਸੀ। ਦੂਜੇ ਮੋਰਚੇ ਵੱਡੀ ਰਾਹਤ ਐਕਟਿਵ ਮਰੀਜ਼ਾਂ (ਜੋ ਹਸਪਤਾਲ ’ਚ ਜ਼ੇਰੇ ਇਲਾਜ ਹਨ) ਦੇ ਮਾਮਲੇ ’ਚ ਮਿਲੀ ਹੈ। ਕੱਲ੍ਹ ਐਕਟਿਵ ਮਰੀਜ਼ਾਂ ਦੀ ਗਿਣਤੀ 37 ਫ਼ੀਸਦੀ ਤੱਕ ਘਟ ਕੇ 50 ਹਜ਼ਾਰ ਦੇ ਲਗਭਗ ਰਹਿ ਗਈ, ਜੋ 12 ਮਈ ਨੂੰ 79,196 ਸੀ। ਭਾਵੇਂ ਕੋਵਿਡ ਦੀ ਛੂਤ ਕਾਰਨ ਹੋਣ ਵਾਲੀਆਂ ਮੌਤਾਂ ਦੀ ਰਫ਼ਤਾਰ ਸਿਹਤ ਮਹਿਕਮੇ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਘੱਟ ਨਹੀਂ ਹੋ ਰਹੀ।

22 ਮਈ ਨੂੰ 24 ਘੰਟਿਆਂ ਦੌਰਾਨ 195 ਮੌਤਾਂ ਤੋਂ ਬਾਅਦ ਇਹ ਅੰਕੜਾ 176 ’ਤੇ ਚਲਾ ਗਿਆ ਸੀ ਪਰ ਬੁੱਧਵਾਰ ਨੂੰ ਇਹ ਮੁੜ 195 ’ਤੇ ਚਲਾ ਗਿਆ। ਲੁਧਿਆਣਾ ਤੇ ਪਟਿਆਲਾ ’ਚ ਸਭ ਤੋਂ ਵੱਧ 20-20 ਮੌਤਾਂ ਹੋਈਆਂ। ਸੂਬੇ ’ਚ ਬੁੱਧਵਾਰ ਨੂੰ 6,397 ਮਰੀਜ਼ ਠੀਕ ਹੋਏ। ਠੀਕ ਹੋਣ ਵਾਲੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 4,87,859 ਹੋ ਗਈ ਹੈ।

ਸੂਬੇ ’ਚ ‘ਮਿਊਕਰਮਾਇਕੌਸਿਸ’ ਭਾਵ ‘ਬਲੈਕ ਫ਼ੰਗਸ’ ਦੇ ਮਰੀਜ਼ ਵਧ ਰਹੇ ਹਨ। ਬੁੱਧਵਾਰ ਨੂੰ ਫ਼ਾਜ਼ਿਲਕਾ ਜ਼ਿਲ੍ਹੇ ’ਚ ਵੀ ‘ਬਲੈਕ ਫ਼ੰਗਸ’ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ; ਜਦ ਕਿ ਦੋ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਭ ਤੋਂ ਵੱਧ ਲੁਧਿਆਣਾ ’ਚ 9, ਪਟਿਆਲਾ ’ਚ 6, ਫ਼ਾਜ਼ਿਲਕਾ ’ਚ 3, ਫ਼ਰੀਦਕੋਟ ’ਚ 3 ਤੇ ਹੁਸ਼ਿਆਰਪੁਰ ’ਚ 1 ਕੇਸ ਸਮੇਤ 24 ਘੰਟਿਆਂ ਦੌਰਾਨ 22 ਨਵੇਂ ਕੇਸ ਸਾਹਮਣੇ ਆਏ ਹਨ।

ਫ਼ਾਜ਼ਿਲਕਾ ਤੇ ਲੁਧਿਆਣਾ ’ਚ 1-1 ਮੌਤ ਹੋਈਹੈ। ਸਾਰੇ ਸੂਬੇ ’ਚ ‘ਬਲੈਕ ਫ਼ੰਗਸ’ ਦੇ ਹੁਣ ਤੱਕ 168 ਮਾਮਲੇ ਆ ਚੁੱਕੇ ਹਨ ਤੇ 23 ਮੌਤਾਂ ਹੋ ਚੁੱਕੀਆਂ ਹਨ। ਫ਼ਾਜ਼ਿਲਕਾ ਲਈ ਜਿਹੜੇ ਨੌਜਵਾਨ ਦੀ ਮੌਤ ਹੋਈ ਹੈ, ਉਹ ਡੀਐਮਸੀ ਲੁਧਿਆਣਾ ’ਚ ਜ਼ੇਰੇ ਇਲਾਜ ਸੀ।

ਲੁਧਿਆਣਾ ’ਚ ਜਿਹੜੀ ਮੌਤ ਹੋਈ ਹੈ, ਉਹ ਵਿਅਕਤੀ ਦਰਅਸਲ ਬਰਨਾਲਾ ਦਾ ਨਿਵਾਸੀ ਹੈ। ਇੱਕ ਮਹਿਲਾ ਜੋ ਕੋਰੋਨਾ ਦੀ ਲਾਗ ਤੋਂ ਗ੍ਰਸਤ ਹੋਣ ਤੋਂ ਬਾਅਦ ‘ਬਲੈਕ ਫ਼ੰਗਸ’ ਤੋਂ ਵੀ ਪੀੜਤ ਹੋ ਗਈ ਸੀ। ਲੁਧਿਆਣਾ ਜ਼ਿਲ੍ਹੇ ’ਚ ਡੀਐਮਸੀ ’ਚ 23, ਸੀਐਮਸੀ ’ਚ 10, ਦੀਪ ਹਸਪਤਾਲ ’ਚ 6, ਓਸਵਾਲ ਹਸਪਤਾਲ ’ਚ 2, ਐਸਪੀਐਸ ’ਚ 9, ਫ਼ੌਰਟਿਸ, ਐਸਏਐਸ ਗਰੇਵਾਲ ਤੇ ਸਿਵਲ ਹਸਪਤਾਲ ’ਚ ‘ਬਲੈਕ ਫ਼ੰਗਸ’ ਦਾ 1-1 ਮਰੀਜ਼ ਹੁਣ ਤੱਕ ਮਿਲ ਚੁੱਕਾ ਹੈ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget