ਪੰਜਾਬੀਆਂ ਲਈ ਚੰਗੀ ਖ਼ਬਰ! ਸੂਬੇ 'ਚ ਕੋਰੋਨਾ ਦਾ ਪ੍ਰਕੋਪ ਘਟਿਆ, ਮੌਤਾਂ 'ਚ ਵੀ ਆਈ ਗਿਰਾਵਟ
ਪੰਜਾਬ 'ਚ ਕੋਰੋਨਾ ਵਾਇਰਸ ਦੇ 930 ਨਵੇਂ ਕੇਸ ਸਾਹਮਣੇ ਆਏ ਤੇ 29 ਲੋਕਾਂ ਦੀ ਮੌਤ ਹੋਈ ਹੈ। ਪੰਜਾਬ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1,21,716 ਮਾਮਲੇ ਸਾਹਮਣੇ ਆ ਚੁੱਕੇ ਹਨ।
ਚੰਡੀਗੜ੍ਹ: ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ ਕਿ ਸੂਬੇ ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਫ਼ਤਾਰ ਹੌਲ਼ੀ ਹੋ ਗਈ ਹੈ। ਏਨਾ ਹੀ ਨਹੀਂ ਮੌਤਾਂ ਦੇ ਮਾਮਲੇ 'ਚ ਵੀ ਪਿਛਲੇ ਕਰੀਬ 10 ਦਿਨਾਂ ਤੋਂ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਜਿੱਥੇ ਰੋਜ਼ਾਨਾਂ 2000 ਤੋਂ ਵੱਧ ਕੋਰੋਨਾ ਪੌਜ਼ੇਟਿਵ ਮਾਮਲੇ ਆਉਣ ਲੱਗੇ ਸਨ ਉੱਥੇ ਹੀ ਹੁਣ ਇਹ ਰੋਜ਼ਾਨਾ ਦੀ ਗਿਣਤੀ 1000 ਤੋਂ ਵੀ ਹੇਠਾਂ ਚਲੇ ਗਈ ਹੈ।
ਕਿਸਾਨਾਂ ਦਾ ਇਲਜ਼ਾਮ: ਰੇਲ ਰੋਕੋ ਅੰਦੋਲਨ ਖਤਮ ਕਰਨ ਲਈ ਰਚੀ ਜਾ ਰਹੀ ਇਹ ਸਾਜ਼ਿਸ਼
ਵੀਰਵਾਰ ਪੰਜਾਬ 'ਚ ਕੋਰੋਨਾ ਵਾਇਰਸ ਦੇ 930 ਨਵੇਂ ਕੇਸ ਸਾਹਮਣੇ ਆਏ ਤੇ 29 ਲੋਕਾਂ ਦੀ ਮੌਤ ਹੋਈ ਹੈ। ਪੰਜਾਬ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1,21,716 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 1,07,200 ਲੋਕ ਠੀਕ ਹੋ ਚੁੱਕੇ ਹਨ ਜਦਕਿ 3,741 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਕਿਸਾਨਾਂ ਨੇ ਪਟੜੀਆਂ 'ਤੇ ਤਪਾਏ ਚੁੱਲੇ, ਸੰਘਰਸ਼ ਹੋਰ ਤਪਾਉਣ ਦੇ ਸੰਕੇਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Check out below Health Tools-
Calculate Your Body Mass Index ( BMI )