ਅੰਮ੍ਰਿਤਸਰ: ਕੋਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਨੇ ਇੱਕ ਅਹਿਮ ਫੈਸਲਾ ਲਿਆ ਹੈ।ਆਲਮਗੀਰ ਸਾਹਿਬ 'ਚ 100 ਬੈੱਡ ਦਾ ਕੋਰੋਨਾ ਵਾਰਡ ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ।
ਇਸ ਦੇ ਨਾਲ ਹੀ ਹਵਾ ਵਿੱਚੋ ਆਕਸੀਜਨ ਤਿਆਰ ਕਰਨ ਲਈ 200 concentrators ਖਰੀਦੇ ਜਾਣਗੇ।


 


ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ਼ ਵੱਲਾ 'ਚ ਇੱਕ ਹਫਤੇ 'ਚ ਤਰਲ ਆਕਸੀਜਨ ( Liquiod Oxygen Plant) ਦਾ ਪਲਾਂਟ ਸ਼ੁਰੂ ਕੀਤਾ ਜਾਵੇਗਾ।ਦੱਸ ਦੇਈਏ ਕਿ ਕੋਰੋਨਾ ਕੇਸਾਂ ਅਤੇ ਆਕਸੀਜਨ ਦੀ ਘਾਟ ਦੇਸ਼ ਭਰ ਲਈ ਇੱਕ ਵੱਡੀ ਮੁਸੀਬਤ ਬਣੀ ਹੋਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜਨ ਪਲਾਂਟ ਲਈ ਲੋੜੀਂਦੇ ਜਨਰੇਟਰ ਖਰੀਦੇ ਜਾਣਗੇ।ਗੁਜਰਾਤ ਤੋਂ ਕਰੜੀ ਸੁਰੱਖਿਆ ਹੇਠ Liquid Oxygen ਲਿਆਂਦੀ ਜਾਵੇਗੀ ਅਤੇ ਦੋਨਾਂ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਨਹੀਂ ਆਉਣ ਦਿੱਤੇ ਜਾਣਦਾ ਦਾਅਵਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹੈ।


 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ


ਇਸ ਦੌਰਾਨ ਬੀਬੀ ਜਗੀਰ ਕੌਰ ਨੇ ਬੰਗਾਲ ਚੋਣਾਂ ਦੀ ਜੇਤੂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਮਮਤਾ ਨੇ ਸ਼ੇਰਨੀ ਵਾਂਗ ਇਕੱਲੇ ਹੀ ਜਿੱਤ ਹਾਸਲ ਕੀਤੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸਾਦਗੀ ਅਤੇ ਲੋਕ ਸੇਵਾ 'ਚ ਅਸੀਂ ਮਮਤਾ ਤੋਂ ਬਹੁਤ ਪਿੱਛੇ ਹਾਂ।


 


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ