ਪੜਚੋਲ ਕਰੋ

ਪ੍ਰਾਈਵੇਟ ਲੈਬੋਟਰੀਆਂ 'ਚ ਕੋਰੋਨਾ ਦੀ 'ਨੈਗੇਟਿਵ-ਪੌਜ਼ੇਟਿਵ' ਖੇਡ ਨੇ ਉਲਝਾਏ ਅੰਮ੍ਰਿਤਸਰੀਏ

ਪ੍ਰੋਟੋਕੋਲ ਮੁਤਾਬਕ ਪ੍ਰਾਈਵੇਟ ਲੈਬ ਖਿਲਾਫ ਪਹਿਲਾਂ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਪੁਲਿਸ ਦੋਸ਼ੀ ਪਾਏ ਜਾਣ ‘ਤੇ ਕੋਈ ਕਾਰਵਾਈ ਕਰੇਗੀ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਇੱਥੇ ਦੀ ਪ੍ਰਾਈਵੇਟ ਲੈਬਾਂ ਵੱਲੋਂ ਕਥਿਤ ਤੌਰ ‘ਤੇ ਕੋਰੋਨਾਵਾਇਰਸ ਦੇ ਨਾਂ ‘ਤੇ ਕੀਤੀ ਜਾ ਰਹੀ ਲੁੱਟ ਦਾ ਮਾਮਲਾ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਇਸ ਸਬੰਧੀ ਕਾਰਵਾਈ ਲਈ ਲੋਕਾਂ ਵੱਲੋਂ ਲਗਾਤਾਰ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਬੇਸ਼ੱਕ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਮ ਦੀ ਕਾਰਵਾਈ ਨੂੰ ਅੰਜਾਮ ਨਹੀਂ ਦਿੱਤਾ ਗਿਆ ਪਰ ਫਿਰ ਵੀ ਪੰਜਾਬ ਸਰਕਾਰ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਇਸ ਗੱਲ ਦਾ ਭਰੋਸਾ ਦੇ ਰਹੇ ਹਨ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਨ੍ਹਾਂ ਖਿਲਾਫ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਬੁੱਧਵਾਰ ਨੂੰ ਅੰਮ੍ਰਿਤਸਰ ਦੇ ਰਹਿਣ ਵਾਲੇ ਅਦਿੱਤਿਆ ਦੱਤਾ ਉਰਫ ਵਿੱਕੀ ਦੱਤਾ ਨਾਂ ਦੇ ਵਿਅਕਤੀ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕੋਲ ਆਪਣੀ ਸ਼ਿਕਾਇਤ ਲਿਖਤੀ ਤੌਰ 'ਤੇ ਦਿੱਤੀ। ਉਨ੍ਹਾਂ ਸ਼ਿਕਾਇਤ ‘ਚ ਕਿਹਾ ਕਿ ਉਸ ਦੇ ਸਹੁਰਾ ਨੰ ਕੋਰੋਨਾ ਦੇ ਟੈਸਟ ਨਿੱਜੀ ਲੈਬ ਤੋਂ ਕਰਵਾਏ, ਜਿਸ ਤੋਂ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਏ ਜਾਣ ਤੇ ਉਨ੍ਹਾਂ ਨੂੰ ਤਾਂ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਸੰਪਰਕ ਵਿੱਚ ਆਈ ਉਨ੍ਹਾਂ ਦੀ ਪਤਨੀ ਤੇ ਤਿੰਨ ਹੋਰ ਲੋਕਾਂ ਵੀ ਕਰੋਨਾ ਵਾਇਰਸ ਦੇ ਨਿੱਜੀ ਲੈਬ ਤੋਂ ਟੈਸਟ ਕਰਵਾਏ ਗਏ ਜਿਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਉਣ ‘ਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਤੁਰੰਤ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਦੀ ਪਤਨੀ ਦੀ ਸਰਕਾਰੀ ਰਿਪੋਰਟ ਆਈ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਅਦਿੱਤਿਆ ਮੁਤਾਬਕ ਉਨ੍ਹਾਂ ਦੀ ਪਤਨੀ ਪ੍ਰੀਤੀ ਦੱਤਾ ਦੀ ਸਰਕਾਰੀ ਕੋਰੋਨਾ ਰਿਪੋਰਟ ਨੈਗਟਿਵ ਆਈ ਜਦੋਂਕਿ ਹਸਪਤਾਲ ਵੱਲੋਂ ਉਸ ਨੂੰ ਆਈਸੋਲੇਸ਼ਨ ਵਾਰਡ ਵਿੱਚ ਬਾਕੀ ਕੋਵਿਡ-19 ਦੇ ਮਰੀਜ਼ਾਂ ਦੇ ਨਾਲ ਭਰਤੀ ਕੀਤਾ ਗਿਆ। ਹੁਣ ਵਿੱਕੀ ਦੱਤਾ ਨੇ ਦੋਸ਼ ਲਾਇਆ ਕਿ ਨਿੱਜੀ ਲੈਬੋਰਟਰੀਆਂ ਤੇ ਹਸਪਤਾਲਾਂ ਵਾਲੇ ਲੋਕਾਂ ਨੂੰ ਸ਼ਰੇਆਮ ਲੁੱਟ ਰਹੇ ਹਨ। ਵਿੱਕੀ ਦੱਤਾ ਨੇ ਕਿਹਾ ਕਿ ਇਸ ਕਰਕੇ ਸਾਨੂੰ ਮਾਨਸਿਕ ਪੀੜਾ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਸਾਡੇ ਕੋਲੋਂ ਨਿੱਜੀ ਲੈਬ ਤੇ ਹਸਪਤਾਲ ਵਾਲਿਆਂ ਨੇ ਇਲਾਜ ਲਈ ਕਾਫ਼ੀ ਰਕਮ ਵਸੂਲ ਕੀਤੀ। ਵਿੱਕੀ ਦੱਤਾ ਨੇ ਅੱਜ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਇਨ੍ਹਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਧਰ, ਦੂਜੇ ਪਾਸੇ ਇਸ ਸਬੰਧੀ ਜਦੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਮਸਲਾ ਉਨ੍ਹਾਂ ਦੇ ਕੋਲ ਆਇਆ ਜ਼ਰੂਰ ਹੈ ਪਰ ਉਹ ਇਸ ‘ਤੇ ਕਾਰਵਾਈ ਉਦੋਂ ਹੀ ਕਰਨਗੇ ਜਦੋਂ ਇਸ ਸਬੰਧੀ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਕਾਨੂੰਨੀ ਕਾਰਵਾਈ ਕਰਨ ਲਈ ਕਹੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget