ਚੰਡੀਗੜ੍ਹ: ਕੋਵਿਡ-19 ਸੰਕਟ ਕਾਰਨ ਲਾਏ ਕਰਫਿਊ ਦੌਰਾਨ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈੱਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤੀ ਹੈ।
ਸੰਕਟ ਦੀ ਇਸ ਘੜੀ ਵਿੱਚ ਇਸ ਨਾਲ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ ਉੱਥੇ ਸੂਬਾ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਹੁਲਾਰਾ ਮਿਲੇਗਾ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਤਾਲਾਬੰਦੀ ਕਾਰਨ ਇੱਕ ਪਾਸੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵੱਡੀ ਗਿਰਾਵਟ ਆਈ ਹੈ ਤੇ ਦੂਜੇ ਪਾਸੇ ਸਿਹਤ ਸੇਵਾਵਾਂ ਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ।
ਇਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ਼ ਨਹੀਂ ਦਿੱਤਾ, ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੋ ਗਈ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ।
ਕੋਰੋਨਾ ਦੇ ਝੰਬੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ
ਏਬੀਪੀ ਸਾਂਝਾ
Updated at:
24 Apr 2020 11:15 AM (IST)
ਕੋਵਿਡ-19 ਸੰਕਟ ਕਾਰਨ ਲਾਏ ਕਰਫਿਊ ਦੌਰਾਨ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈੱਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤੀ ਹੈ।
- - - - - - - - - Advertisement - - - - - - - - -