ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 482 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 12216 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 282 ਹੋ ਗਈ ਹੈ।

ਸ਼ੁਕਰਵਾਰ ਨੂੰ 482 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਪਠਾਨਕੋਟ, ਪਟਿਆਲਾ, ਸੰਗਰੂਰ, ਲੁਧਿਆਣਾ ਅਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਵਿਅਕਤੀ ਦੇ ਮੌਤ ਦੀ ਖ਼ਬਰ ਹੈ।ਅੱਜ ਕੁੱਲ੍ਹ 355 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 509267 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 12216 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 8096 ਲੋਕ ਸਿਹਤਯਾਬ ਹੋ ਚੁੱਕੇ ਹਨ।ਇਨ੍ਹਾਂ 'ਚ 3838 ਲੋਕ ਐਕਟਿਵ ਮਰੀਜ਼ ਹਨ।