ਜਲੰਧਰ 'ਚ ਕੋਰੋਨਾ ਦਾ ਕਹਿਰ, ਦੋ ਪੀਸੀਐਸ ਅਫਸਰ ਵੀ ਪੌਜ਼ੇਟਿਵ
ਏਬੀਪੀ ਸਾਂਝਾ | 10 Jul 2020 02:36 PM (IST)
ਬੀਤੇ ਕੱਲ੍ਹ ਜ਼ਿਲ੍ਹਾ ਜਲੰਧਰ 'ਚ ਕੋਰੋਨਾਵਾਇਰਸ ਦੇ 32 ਮਾਮਲੇ ਸਾਹਮਣੇ ਆਏ ਸਨ। ਜਲੰਧਰ ਦੇਹਾਤੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਤੇ ਸ਼ਾਹਕੋਟ ਦੇ ਐਸਡੀਐਮ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ।
ਜਲੰਧਰ: ਬੀਤੇ ਕੱਲ੍ਹ ਜ਼ਿਲ੍ਹਾ ਜਲੰਧਰ 'ਚ ਕੋਰੋਨਾਵਾਇਰਸ ਦੇ 32 ਮਾਮਲੇ ਸਾਹਮਣੇ ਆਏ ਸਨ। ਜਲੰਧਰ ਦੇਹਾਤੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਤੇ ਸ਼ਾਹਕੋਟ ਦੇ ਐਸਡੀਐਮ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਫਸਰ ਡਾ. ਟੀਪੀ ਸਿੰਘ ਨੇ ਦੱਸਿਆ ਕਿ ਦੋ ਕੇਸ ਸਿਵਲ ਹਸਪਤਾਲ ਜਲੰਧਰ ਦੇ ਹਨ ਤੇ ਬਾਕੀ ਜੋ ਰਿਪੋਰਟ ਫਰੀਦਕੋਟ ਤੋਂ ਆਈ ਹੈ। ਉਨ੍ਹਾਂ ਅਨੁਸਾਰ ਪੀਸੀਐਸ ਦੇ ਦੋ ਉੱਚ ਅਧਿਕਾਰੀ ਵੀ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਉੱਚ ਅਧਿਕਾਰੀ ਇੱਕ ਨੇਤਾ ਦੀ ਬੇਟੀ ਦੇ ਵਿਆਹ 'ਚ ਸ਼ਾਮਲ ਹੋਏ ਸਨ। ਇਸ ਵਿਆਹ 'ਚ ਕਾਫੀ ਅਫਸਰ ਤੇ ਉੱਚ ਅਧਿਕਾਰੀ ਹਾਜ਼ਰ ਸਨ। ਸਿਹਤ ਵਿਭਾਗ ਦੀ ਟੀਮ ਉਨ੍ਹਾਂ ਸਾਰੇ ਲੋਕਾਂ ਨੂੰ ਟ੍ਰੇਸ ਕਰ ਰਹੀ ਹੈ। ਉਨ੍ਹਾਂ ਸਭ ਨੂੰ ਹੋਮ ਕੁਆਰੰਟੀਨ ਕੀਤਾ ਜਾਵੇਗਾ।