ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 99 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2986 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਚਾਰ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਅੰਮ੍ਰਿਤਸਰ ਤੋਂ ਤਿੰਨ ਅਤੇ ਜਲੰਧਰ ਤੋਂ ਇੱਕ ਮੌਤ ਦੀ ਖਬਰ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 63 ਹੋ ਗਈ ਹੈ।
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਸ਼ੁਕਰਵਾਰ ਨੂੰ 99 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 63, ਜਲੰਧਰ ਤੋਂ 3 , ਲੁਧਿਆਣਾ 12, ਮੁਹਾਲੀ 3, ਸੰਗਰੂਰ 5,ਨਵਾਂ ਸ਼ਹਿਰ 2, ਹੁਸ਼ਿਆਰਪੁਰ 2, ਰੋਪੜ 5, ਫਾਜ਼ਿਲਕਾ 2, ਬਰਨਾਲਾ ਅਤੇ ਫਿਰੋਜ਼ਪੁਰ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ।
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਅੱਜ ਕੁੱਲ੍ਹ 23 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ 4, ਲੁਧਿਆਣਾ 1, ਗੁਰਦਾਸਪੁਰ 2, ਪਟਿਆਲਾ 4, ਮੁਹਾਲੀ 4, ਸੰਗਰੂਰ 1, ਪਠਾਨਕੋਟ 4, ਫਤਿਹਗੜ੍ਹ ਸਾਹਿਬ 1, ਮੁਕਤਸਰ 1 ਅਤੇ ਫਾਜ਼ਿਲਕਾ ਤੋਂ ਵੀ 1 ਮਰੀਜ਼ ਸਿਹਤਯਾਬ ਹੋਇਆ ਹੈ।
ਸੂਬੇ 'ਚ ਕੁੱਲ 165548 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2986 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2282 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 641 ਲੋਕ ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਪੰਜਾਬ 'ਚ 99 ਨਵੇਂ ਕੋਰੋਨਾ ਕੇਸ, ਇਕੱਲਾ ਅੰਮ੍ਰਿਤਸਰ ਤੋਂ ਹੀ 63 ਮਾਮਲੇ, ਕੁੱਲ੍ਹ ਸੰਕਰਮਿਤ 2986
ਏਬੀਪੀ ਸਾਂਝਾ
Updated at:
12 Jun 2020 07:57 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 99 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2986 ਹੋ ਗਈ ਹੈ।
- - - - - - - - - Advertisement - - - - - - - - -