ਚੰਡੀਗੜ੍ਹ: ਪੰਜਾਬ ਦੇ ਕੋਰੋਨਾ (coronavirus) ਤੋਂ ਅੱਠ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਮ੍ਰਿਤਕਾਂ ਦੀ ਗਿਣਤੀ 224 ਤੱਕ ਪਹੁੰਚ ਗਈ। ਸੂਬੇ ‘ਚ ਦੋ ਦਿਨਾਂ ਵਿੱਚ 20 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਸ ਦੌਰਾਨ ਕੈਬਨਿਟ ਮੰਤਰੀ (Cabinet minister) ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਪਤਨੀ ਤੇ ਪੁੱਤਰ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਕੈਬਨਿਟ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀ ਕੋਰੋਨਾ ਟੈਸਟ ਰਿਪੋਰਟ ਨੈਗਟਿਵ ਆਈ ਹੈ।
ਉਧਰ, ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਬੇਟੇ ਦੀ ਰਿਪੋਰਟ ਨੈਗਟਿਵ ਆਈ ਹੈ। ਖ਼ਬਰਾਂ ਹਨ ਕਿ ਬਾਜਵਾ ਦੀ ਹਾਲਤ ਹੁਣ ਠੀਕ ਹੈ। ਬਾਜਵਾ ਨੇ ਦੋ ਦਿਨ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਵੀ ਮੁਲਾਕਾਤ ਕੀਤੀ ਸੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਦੀਪ ਜੀਰਾ ਤੇ ਪਰਮਿੰਦਰ ਪਿੰਕੀ ਦੀ ਰਿਪੋਰਟ ਨੈਗਟਿਵ ਆਈ ਹੈ। ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਸਣੇ ਵਿਭਾਗੀ ਸਕੱਤਰਾਂ ਨੂੰ ਆਪਣੇ ਟੈਸਟ ਕਰਵਾਉਣ ਲਈ ਕਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ 'ਚ ਕੋਰੋਨਾ ਦਾ ਕਹਿਰ, ਦੋ ਦਿਨਾਂ 'ਚ 20 ਮੌਤਾਂ, ਮੰਤਰੀਆਂ 'ਚ ਸਹਿਮ
ਏਬੀਪੀ ਸਾਂਝਾ
Updated at:
16 Jul 2020 11:28 AM (IST)
ਪੰਜਾਬ ਦੇ ਕੋਰੋਨਾ ਤੋਂ ਅੱਠ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਮ੍ਰਿਤਕਾਂ ਦੀ ਗਿਣਤੀ 224 ਤੱਕ ਪਹੁੰਚ ਗਈ। ਸੂਬੇ ‘ਚ ਦੋ ਦਿਨਾਂ ਵਿੱਚ 20 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ।
- - - - - - - - - Advertisement - - - - - - - - -