ਪੜਚੋਲ ਕਰੋ

ਕੋਰੋਨਾ ਨਾਲ ਜੰਗ: ਕੈਪਟਨ ਸਰਕਾਰ ਦਾ ਵੱਡਾ ਐਲਾਨ

ਪੰਜਾਬ ਵਿੱਚ ਕਰਫਿਊ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਆ ਰਹੀਆਂ ਹਨ। ਸਭ ਤੋਂ ਵੱਧ ਔਖੇ ਦਿਹਾੜੀਦਾਰ, ਰਿਕਸ਼ਾ ਚਲਾਉਣ ਵਾਲੇ ਤੇ ਰੇਹੜੀ-ਫੜ੍ਹੀ ਲਾਉਣ ਵਾਲੇ ਹਨ। ਉਹ ਰੋਜ਼ਾਨਾ ਕਮਾ ਕੇ ਖਾਂਦੇ ਸੀ ਪਰ ਹੁਣ ਕੰਮ ਰੁਕ ਗਿਆ ਹੈ। ਇਸ ਲਈ ਉਨ੍ਹਾਂ ਕੋਲ ਦੋ ਵੇਲੇ ਦੀ ਰੋਟੀ ਲਈ ਵੀ ਪੈਸੇ ਨਹੀਂ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਅਜੇ ਤੱਕ ਇਸ ਬਾਰੇ ਸੋਚਿਆ ਹੀ ਨਹੀਂ ਸੀ। ਹੁਣ ਮੀਡੀਆ ਵਿੱਚ ਖਬਰਾਂ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਰਫਿਊ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਆ ਰਹੀਆਂ ਹਨ। ਸਭ ਤੋਂ ਵੱਧ ਔਖੇ ਦਿਹਾੜੀਦਾਰ, ਰਿਕਸ਼ਾ ਚਲਾਉਣ ਵਾਲੇ ਤੇ ਰੇਹੜੀ-ਫੜ੍ਹੀ ਲਾਉਣ ਵਾਲੇ ਹਨ। ਉਹ ਰੋਜ਼ਾਨਾ ਕਮਾ ਕੇ ਖਾਂਦੇ ਸੀ ਪਰ ਹੁਣ ਕੰਮ ਰੁਕ ਗਿਆ ਹੈ। ਇਸ ਲਈ ਉਨ੍ਹਾਂ ਕੋਲ ਦੋ ਵੇਲੇ ਦੀ ਰੋਟੀ ਲਈ ਵੀ ਪੈਸੇ ਨਹੀਂ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਅਜੇ ਤੱਕ ਇਸ ਬਾਰੇ ਸੋਚਿਆ ਹੀ ਨਹੀਂ ਸੀ। ਹੁਣ ਮੀਡੀਆ ਵਿੱਚ ਖਬਰਾਂ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਦਿਹਾੜੀਦਾਰ ਕਾਮਿਆਂ ਤੇ ਗੈਰ-ਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ। ਹਰੇਕ ਪੈਕੇਟ ਵਿੱਚ 10 ਕਿਲੋ ਆਟਾ, ਦੋ ਕਿਲੋ ਦਾਲ ਤੇ ਦੋ ਕਿਲੋ ਖੰਡ ਹੋਵੇਗੀ ਤੇ ਇਹ ਪੈਕੇਟ ਝੁੱਗੀ-ਝੌਂਪੜੀਆਂ ਤੇ ਹੋਰ ਇਲਾਕਿਆਂ ਵਿੱਚ ਵੰਡੇ ਜਾਣਗੇ। ਮੁੱਖ ਮੰਤਰੀ ਨੇ ਇਹ ਪੈਕੇਟ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਵੀ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਘਰ-ਘਰ ਵੰਡਣ ਮੌਕੇ ਇਹ ਪੈਕੇਟ ਹਾਸਲ ਨਾ ਕਰ ਸਕਣ ਵਾਲੇ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ। ਉਹ ਖੁਰਾਕ ਲਈ ਹੈਲਪਲਾਈਨ ਨੰਬਰ ’ਤੇ ਵੀ ਕਾਲ ਕਰ ਸਕਦੇ ਹਨ। ਕੈਪਟਨ ਨੇ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਦਿਹਾੜੀਦਾਰਾਂ ਤੇ ਗੈਰ-ਸੰਗਠਤ ਖੇਤਰ ਦੇ ਕਾਮਿਆਂ ਨੂੰ ਫੌਰੀ ਰਾਹਤ ਨਹੀਂ ਦਿੱਤੀ ਜਿਨ੍ਹਾਂ ਨੂੰ ਕਰਫਿਊ/ਤਾਲਾਬੰਦੀ ਤੋਂ ਬਾਅਦ ਉਨ੍ਹਾਂ ਦੇ ਹੀ ਸਹਾਰੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਸਹਾਇਤਾ ਤੇ ਡਲਿਵਰੀ ਸਿਸਟਮ ਨੂੰ ਸੁਚਾਰੂ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਈ-ਪਾਸ ਦੀ ਸਹੂਲਤ ਇਸ ਦਿਸ਼ਾ ਵਿੱਚ ਅਹਿਮ ਕਦਮ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget