ਪੜਚੋਲ ਕਰੋ

ਕੈਪਟਨ ਨੇ ਰੋਕਿਆ ਪੁਲਿਸ ਦਾ ਡੰਡਾ, ਸ਼ਾਂਤ ਹੋਇਆ ਮਾਹੌਲ

ਕੋਰੋਨਾਵਾਇਰਸ ਦੀ ਦਹਿਸ਼ਤ ਵਿੱਚ ਪੰਜਾਬ ਸਰਕਾਰ ਵੱਲੋਂ ਕਰਫਿਊ ਲਾਉਣ ਦਾ ਸਭ ਨੇ ਸਵਾਗਤ ਕੀਤਾ ਸੀ ਪਰ ਪੁਲਿਸ ਨੇ ਲੋਕਾਂ ਉੱਪਰ ਇੰਨੀ ਸਖਤੀ ਕਰ ਦਿੱਤੀ ਕਿ ਆਖਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਦਖਲ ਦੇਣਾ ਪਿਆ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਵੀਡੀਓਜ਼ ਨੂੰ ਵੇਖ ਕੈਪਟਨ ਨੇ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨਾਲ ਇਸ ਤਰ੍ਹਾਂ ਪੇਸ਼ ਨਾ ਆਇਆ ਜਾਵੇ। ਕੈਪਟਨ ਨੇ ਕਿਹਾ ਹੈ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦਾ ਘਰਾਂ ਅੰਦਰ ਰਹਿਣਾ ਹੀ ਸਹੀ ਹੈ। ਪੁਲਿਸ ਕਰਫਿਊ ਨੂੰ ਪੂਰੀ ਸਖਤੀ ਨਾਲ ਲਾਗੂ ਕਰੇ ਪਰ ਬਗੈਰ ਕਿਸੇ ਕਾਰਨ ਲੋਕਾਂ ਦੀ ਕੁੱਟਮਾਰ ਨਾ ਕਰੇ।

ਚੰਡੀਗੜ੍ਹ: ਕੋਰੋਨਾਵਾਇਰਸ ਦੀ ਦਹਿਸ਼ਤ ਵਿੱਚ ਪੰਜਾਬ ਸਰਕਾਰ ਵੱਲੋਂ ਕਰਫਿਊ ਲਾਉਣ ਦਾ ਸਭ ਨੇ ਸਵਾਗਤ ਕੀਤਾ ਸੀ ਪਰ ਪੁਲਿਸ ਨੇ ਲੋਕਾਂ ਉੱਪਰ ਇੰਨੀ ਸਖਤੀ ਕਰ ਦਿੱਤੀ ਕਿ ਆਖਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਦਖਲ ਦੇਣਾ ਪਿਆ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਵੀਡੀਓਜ਼ ਨੂੰ ਵੇਖ ਕੈਪਟਨ ਨੇ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨਾਲ ਇਸ ਤਰ੍ਹਾਂ ਪੇਸ਼ ਨਾ ਆਇਆ ਜਾਵੇ। ਕੈਪਟਨ ਨੇ ਕਿਹਾ ਹੈ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦਾ ਘਰਾਂ ਅੰਦਰ ਰਹਿਣਾ ਹੀ ਸਹੀ ਹੈ। ਪੁਲਿਸ ਕਰਫਿਊ ਨੂੰ ਪੂਰੀ ਸਖਤੀ ਨਾਲ ਲਾਗੂ ਕਰੇ ਪਰ ਬਗੈਰ ਕਿਸੇ ਕਾਰਨ ਲੋਕਾਂ ਦੀ ਕੁੱਟਮਾਰ ਨਾ ਕਰੇ। ਮੀਡੀਆ ਅੰਦਰ ਇਹ ਮੁੱਦਾ ਭਖਣ ਮਗਰੋਂ ਅੱਜ ਪੁਲਿਸ ਵੀ ਸ਼ਾਂਤ ਨਜ਼ਰ ਆਈ। ਅੱਜ ਕਈ ਥਾਵਾਂ 'ਤੇ ਸਬਜ਼ੀਆਂ ਦੀ ਰੇਹੜੀਆਂ ਵੀ ਵੇਖੀਆਂ ਗਈਆਂ ਤੇ ਰਾਸ਼ਨ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ। ਉਂਝ ਪੁਲਿਸ ਇਸ ਗੱਲ਼ ਦਾ ਧਿਆਨ ਰੱਖ ਰਹੀ ਹੈ ਕਿ ਕਿਤੇ ਵੀ ਭੀੜ ਨਾ ਹੋਏ। ਹੌਲੀ-ਹੌਲੀ ਜ਼ਰੂਰੀ ਚੀਜ਼ਾਂ ਦੀ ਸਪਲਾਈ ਵੀ ਬਹਾਲ ਹੋ ਰਹੀ ਹੈ। ਇਸ ਲਈ ਸਮਾਜ ਸੇਵੀ ਸੰਸਥਵਾਂ ਦੀ ਮਦਦ ਨਾਲ ਪ੍ਰਸ਼ਾਸਨ ਖਾਸ ਪ੍ਰਬੰਧ ਕਰ ਰਿਹਾ ਹੈ। ਇੱਥੇ ਅਹਿਮ ਹੈ ਕਿ ਬੇਸ਼ੱਕ ਕੁਝ ਲੋਕ ਪੁਲਿਸ ਦੀ ਸਖਤੀ ਦਾ ਵਿਰੋਧ ਕਰ ਰਹੇ ਹਨ ਪਰ ਦੂਜੇ ਪਾਸੇ ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਵੀ ਹੋ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਲੋਕਾਂ ਦੀ ਮਦਦ ਵੀ ਕਰ ਰਹੀ ਹੈ ਜਿਸ ਕਰਕੇ ਸੋਸ਼ਲ ਮੀਡੀਆ ਉੱਪਰ ਇਸ ਦੀ ਪ੍ਰਸੰਸ਼ਾ ਹੋ ਰਹੀ ਹੈ। ਪੁਲਿਸ ਵੱਲੋਂ ਨਿੱਤ ਵਰਤੋਂ ਦੀਆਂ ਵਸਤਾਂ ਖਾਸ ਕਰ ਰਾਸ਼ਨ ਤੇ ਸਬਜ਼ੀਆਂ ਆਦਿ ਮੁਹੱਈਆ ਕਰਾਉਣ ਦੀ ਡਿਊਟੀ ਨਿਭਾਈ ਜਾ ਰਹੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਜਨਤਕ ਜਥੇਬੰਦੀਆਂ ਨੇ ਪੰਜਾਬ ਪੁਲਿਸ ਵੱਲੋਂ ਕਰਫਿਊ ਲਾਗੂ ਕਰਨ ਲਈ ਅਪਣਾਏ ਗਏ ਗੈਰ-ਮਨੁੱਖੀ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ’ਚ ਲੋਕਾਂ ਨੂੰ ਦਲੀਲ ਨਾਲ ਪੇਸ਼ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਔਰਤਾਂ ਤੋਂ ਬੈਠਕਾਂ ਮਰਵਾਉਣੀਆਂ ਸਾਡੇ ਸਭਿਆਚਾਰ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਚਾਨਕ ਲਾਏ ਗਏ ਕਰਫਿਊ ਲਈ ਤਿਆਰ ਨਹੀਂ ਸਨ, ਜਿਸ ਕਰਕੇ ਉਹ ਹੈਰਾਨ ਹਨ।

ਟਾਪ ਹੈਡਲਾਈਨ

ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Embed widget