ਚੰਡੀਗੜ੍ਹ: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਸੂਬੇ ਵਿੱਚ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ।


ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ। 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ।



ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੇਠ ਲਿਖੇ ਫੈਸਲੇ ਲਏ ਗਏ ਹਨ।


31 ਮਾਰਚ ਤੱਕ ਸਕੂਲ ਕਾਲਜ ਬੰਦ


ਮੈਡੀਕਲ ਕਾਲਜਾਂ ਨੂੰ ਛੋਟ ਰਹੇਗੀ


11 ਜ਼ਿਲ੍ਹਿਆਂ ਚ ਨਾਈਟ ਕਰਫਿਊ ਜਾਰੀ ਰਹੇਗਾ


ਮੈਰਿਜ ਪੈਲੇਸ ਰੈਸਟੋਰੈਂਟਾਂ ਲਈ ਨਵੇਂ ਨਿਯਮ ਬਣਾਏ


ਲੌਕਡਾਉਨ ਦੀ ਹਾਲੇ ਤੱਕ ਨੌਬਤ ਨਹੀਂ


ਕੈਪਟਨ ਅਗਲੇ 2 ਹਫਤਿਆਂ ਤਕ ਕੋਈ ਐਕਟੀਵਿਟੀ ਨਹੀਂ ਕਰਨਗੇ


ਹੋਲੇ ਮਹੱਲੇ ਲਈ 14 ਟੀਮਾਂ ਤਾਇਨਾਤ, ਨਰਾਤਿਆਂ ਲਈ ਵੀ ਪ੍ਰਬੰਧ


ਅਰਬਨ ਖੇਤਰ 'ਚ ਕੋਰੋਨਾ ਦੇ ਕੇਸ ਸਭ ਤੋਂ ਵੱਧ


ਦੇਹਾਤੀ ਇਲਾਕੇ 'ਚ ਮੌਤ ਦਰ ਵੱਧ


ਕੇਸ ਵਧਣ ਨਾਲ ਪ੍ਰੀਖਿਆਵਾਂ ਵੀ ਮੁਲਤਵੀ ਕੀਤੀਆਂ ਜਾ ਸਕਦੀਆਂ


ਇਹ ਵੀ ਪੜ੍ਹੋ: ਪੰਜਾਬੀ ਗਾਇਕ ਮਾਸਟਰ ਸਲੀਮ ਦਾ ਫਗਵਾੜਾ ਪੁਲਿਸ ਨੇ ਕੱਟਿਆ ਚਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904