ਡਿਪਟੀ ਕਮਿਸਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਤੇ ਧਾਰਮਿਕ ਲੀਡਰਾਂ ਤੇ ਡੇਰਾ ਮੁਖੀਆਂ ਨੂੰ ਵੀ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਸਬੰਧੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੈਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ।-
ਮੰਤਰੀਆਂ ਦਾ ਸਮੂਹ ਰੋਜ਼ਾਨਾ ਆਧਾਰ ’ਤੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ। ਆਂਗਨਵਾੜੀ ਵਰਕਰ, ਡੀਡੀਪੀਓਜ਼, ਬੀਡੀਪੀਓਜ਼ ਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਾਗਰੂਕ ਕਰਨਗੇ।