ਅੰਮ੍ਰਿਤਸਰ: ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਸ਼੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਰੱਖਿਆ ਲਈ ਅੱਜ ਸਥਾਨਕ ਪ੍ਰਸਾਸ਼ਨ ਨੇ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੇ ਸਿਵਲ ਸਰਜਨ ਵੀ ਮੌਜਦੂ ਰਹੇ। ਡੀਸੀ ਅੰਮ੍ਰਿਤਸਰ ਨੇ ਦੱਸਿਆ ਕਿ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ‘ਚ ਕਾਫੀ ਗਿਣਤੀ ‘ਚ ਸ਼ਰਧਾਲੂ ਆਉਂਦੇ ਹਨ। ਇਸ ਦੇ ਮੱਦੇਨਜ਼ਰ ਹੁਣ ਪ੍ਰਸਾਸ਼ਨ ਤੇ ਐਸਜੀਪੀ ਮਿਲ ਕੇ ਗੁਰਦੁਆਰੇ ਦੇ ਬਾਹਰ ਮੈਡੀਕਲ ਟੀਮਾਂ ਤਾਇਨਾਤ ਕਰਨਗੇ।
ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਤੇ ਜੇਕਰ ਕੋਈ ਸ਼ੱਕੀ ਮਰੀਜ਼ ਮਿਲੇਗਾ ਤਾਂ ਉਸ ਨੂੰ ਤੁਰੰਤ ਆਈਸੋਲੇਸ਼ਨ ‘ਚ ਸ਼ਿਫਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐਸਜੀਪੀਸੀ ਸ਼੍ਰੀ ਗੁਰੁ ਰਾਮਦਾਸ ਹਸਪਤਾਨ ‘ਚ ਆਈਸੋਲੇਸ਼ਨ ਵਾਰਡ ਬਣਾ ਰਹੀ ਹੈ। ਦੱਸ ਦਈਏ ਕਿ ਮਰੀਜ਼ ਨੂੰ ਹਸਪਤਾਲ ਲੈ ਜਾਣ ਲਈ 24 ਘੰਟੇ ਗੁਰਦੁਆਰੇ ਦੇ ਬਾਹਰ ਇੱਕ ਐਂਬੁਲੈਂਸ ਰਹੇਗੀ।
ਇਸ ਦੇ ਨਾਲ ਹੀ ਐਸਜੀਪੀਸੀ ਦੇ ਉਪ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਤੋਂ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਨ ਤੇ ਐਸਜੀਪੀਸੀ ਹੁਣ ਮਿਲਕੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਐਸਜੀਪੀਸੀ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਕੋਰੋਨਾ ਕਰਕੇ ਇੰਟਰਨੈਸ਼ਨਲ ਫਲਾਈਟਾਂ ਬੰਦ ਹੋਣ ਕਾਰਨ ਤੇ ਦੇਸ਼ ‘ਚ ਬੀ ਕੋਰੋਨਾ ਦਾ ਕਹਿਰ ਹੋਣ ਕਾਰਨ ਗੁਰਦੁਆਰੇ ‘ਚ ਸ਼ਰਧਾਲੂਆਂ ਦੀ ਆਮਦ ਘੱਟ ਹੋਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਸਾਫ ਕੀਤਾ ਕਿ ਦਰਬਾਰ ਸਾਹਿਬ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਗੋਂ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੂੰ ਨਿੱਕੇ-ਨਿੱਕੇ ਗਰੁੱਪ ‘ਚ ਭੇਜਿਆ ਜਾ ਰਿਹਾ ਹੈ। ਨਾਲ ਹੀ ਸਾਫ ਸਫਾਈ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ।
ਸ਼੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚਿਆ ਕੋਰੋਨਾਵਾਇਰਸ ਦਾ ਸਾਇਆ, ਸ਼ਰਧਾਲੂਆਂ ਦੀ ਸਕ੍ਰੀਨਿੰਗ ਦਾ ਫੈਸਲਾ
ਏਬੀਪੀ ਸਾਂਝਾ
Updated at:
17 Mar 2020 04:44 PM (IST)
ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਸ਼੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਰੱਖਿਆ ਲਈ ਅੱਜ ਸਥਾਨਕ ਪ੍ਰਸਾਸ਼ਨ ਨੇ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
- - - - - - - - - Advertisement - - - - - - - - -