ਨਵੀਂ ਦਿੱਲੀ: ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਸ਼ੁੱਕਰਵਾਰ ਨੂੰ ਕੋਰੋਨਵਾਇਰਸ ਤੋਂ ਸੰਕਰਮਿਤ ਪਾਏ ਗਏ। ਇੱਕ ਦਿਨ ਪਹਿਲਾਂ ਉਹ ਕਈ ਸੰਸਦ ਮੈਂਬਰਾਂ ਨਾਲ ਸੰਸਦ ਦੀ ਸਥਾਈ ਕਮੇਟੀ ਦੀ ਬੈਠਕ ਵਿਚ ਸ਼ਾਮਲ ਹੋਏ ਸੀ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਨੇ ਕਿਹਾ ਕਿ ਉਨ੍ਹਾਂ ਦੇ ਕੋਈ ਲੱਛਣ ਨਹੀਂ ਸੀ ਅਤੇ ਉਹ ਠੀਕ ਸੀ। ਉਨ੍ਹਾਂ ਨੇ ਰਾਜ ਸਭਾ ਸਕੱਤਰੇਤ ਨੂੰ ਸੰਕਰਮਣ ਬਾਰੇ ਜਾਣੂ ਕਰ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਅਮਲੇ, ਲੋਕ ਸ਼ਿਕਾਇਤਾਂ, ਕਾਨੂੰਨ ਅਤੇ ਨਿਆਂ ਬਾਰੇ ਸੰਸਦੀ ਕਮੇਟੀ ਦੀ ਬੈਠਕ ਵਿੱਚ ਸਮਾਜਿਕ ਦੂਰੀਆਂ ਦਾ ਧਿਆਨ ਰੱਖਿਆ ਗਿਆ ਸੀ ਅਤੇ ਮੈਂਬਰਾਂ ਨੇ ਮਖੌਟੇ ਪਹਿਨੇ ਹੋਏ ਸੀ। ਗੁਜਰਾਲ ਨੂੰ ਕੋਰੋਨਾਵਾਇਰਸ ਤੋਂ ਸੰਕਰਮਿਤ ਹੋਣ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੀ ਰਾਜ ਸਭਾ ਮੈਂਬਰ ਡੈਰੇਕ ਓ ਬਰਾਇਨ ਨੇ ਮੁੜ ਸੰਸਦੀ ਕਮੇਟੀਆਂ ਦੀ ਆਨਲਾਈਨ ਬੈਠਕ ਦੀ ਮੰਗ ਕਰਦਿਆਂ ਕਿਹਾ ਕਿ ਨਿਯਮਾਂ ਨੂੰ ਬਦਲਣ ਦੀ ਕਾਫ਼ੀ ਗੁੰਜਾਇਸ਼ ਹੈ।

ਭਾਰਤ-ਚੀਨ ਦਰਮਿਆਨ ਦੇਪਸਾਂਗ ਵਿਚ ਤਣਾਅ 'ਤੇ ਗੱਲਬਾਤ ਸ਼ੁਰੂ, ਦੇਪਸਾਂਗ ਤੋਂ ਫ਼ੌਜਾਂ ਹਟਾਉਣ 'ਤੇ ਵਿਚਾਰ

ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ, ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਇੱਕ ਵਾਰ ਫੇਰ ਬਾਜਵਾ ਦੇ ਨਿਸ਼ਾਨੇ 'ਤੇ ਆਏ ਕੈਪਟਨ ਤੇ ਜਾਖੜ, ਮੰਤਰੀਆਂ ਨੂੰ ਦਿੱਤੇ ਜਵਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904