ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 258 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ, ਐਸਏਐਸ ਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ 'ਚ ਇੱਕ ਇੱਕ ਮੌਤ ਹੋਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 175 ਹੋ ਗਈ ਹੈ।
ਮੰਗਲਵਾਰ ਨੂੰ 258 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ ਪੌਜ਼ੇਟਿਵ ਮਰੀਜ਼ ਲੁਧਿਆਣਾ ਤੋਂ ਆਏ ਹਨ। ਇਥੇ 78 ਮਰੀਜ਼ ਸੰਕਰਮਿਤ ਪਾਏ ਗਏ ਹਨ।
ਅੱਜ ਕੁੱਲ੍ਹ 60 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -27, ਐਸਏਐਸ ਨਗਰ -5, ਗੁਰਦਾਸਪੁਰ -17, ਪਠਾਨਕੋਟ -4, ਹੁਸ਼ਿਆਰਪੁਰ -1, ਮੁਕਤਸਰ -1 ਅਤੇ ਕਪੂਰਥਲਾ ਤੋਂ 5 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ 'ਚ ਕੁੱਲ 352363 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6749 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4554 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2020 ਲੋਕ ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ