ਜਲੰਧਰ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜਲੰਧਰ 'ਚ 71 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਨਾਲ ਹੁਣ ਜ਼ਿਲ੍ਹੇ 'ਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 905 ਹੋ ਗਈ ਹੈ। ਜਲੰਧਰ 'ਚ 21 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਜਾਨ ਵੀ ਜਾ ਚੁੱਕੀ ਹੈ।
ਉਧਰ, ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਵੀ ਅੱਜ 21 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਚਾਰ ਦਿਨ ਪਹਿਲਾਂ ਵੀ ਇੱਥੇ 5 ਮਰੀਜ਼ ਸਾਹਮਣੇ ਆਏ ਸਨ। ਲੁਧਿਆਣੇ 'ਚ ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1038 ਦੇ ਕਰੀਬ ਪਹੁੰਚ ਗਈ ਹੈ। ਸੂਬੇ 'ਚ ਕੁਲ੍ਹ ਸੰਕਰਮਿਤ ਮਰੀਜ 6109 ਦੇ ਕਰੀਬ ਹਨ। ਜਦਕਿ 162 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ