(Source: ECI/ABP News/ABP Majha)
Coronavirus Updates Punjab: ਕੋਰੋਨਾ ਵਾਇਰਸ ਦੀ ਦਹਿਸ਼ਤ ਜਾਰੀ, ਅੰਕੜਿਆਂ ਵਧਾਈ ਚਿੰਤਾ
ਸੂਬੇ 'ਚ ਮੌਜੂਦਾ ਸਮੇਂ 54,954 ਐਕਟਿਵ ਕੇਸ ਹਨ। ਅੱਜ ਕੋਰੋਨਾ ਨਾਲ ਹੋਣ ਵਾਲੀਆਂ 138 ਮੌਤਾਂ 'ਚੋਂ 21 ਮੌਤਾਂ ਇਕੱਲੇ ਬਠਿੰਡਾ 'ਚ ਹੋਈਆਂ ਹਨ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਅੱਜ ਪੰਜਾਬ 'ਚ ਕੋਰੋਨਾ ਵਾਇਰਸ ਦੇ 6,812 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਅੱਜ ਕੋਰੋਨਾ ਨਾਲ 138 ਲੋਕਾਂ ਦੀ ਮੌਤ ਹੋਈ ਹੈ।
ਸੂਬੇ 'ਚ ਮੌਜੂਦਾ ਸਮੇਂ 54,954 ਐਕਟਿਵ ਕੇਸ ਹਨ। ਅੱਜ ਕੋਰੋਨਾ ਨਾਲ ਹੋਣ ਵਾਲੀਆਂ 138 ਮੌਤਾਂ 'ਚੋਂ 21 ਮੌਤਾਂ ਇਕੱਲੇ ਬਠਿੰਡਾ 'ਚ ਹੋਈਆਂ ਹਨ। ਮੌਜੂਦਾ ਸਮੇਂ ਐਕਟਿਵ ਕੇਸਾਂ 'ਚ 648 ਮਰੀਜ਼ ਆਕਸੀਜਨ ਸਪਰੋਟ 'ਤੇ ਹਨ। ਇਸ ਤੋਂ ਇਲਾਵਾ 97 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਵੈਂਟੀਲੇਟਰ 'ਤੇ ਹਨ।
ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਸੁਖਬੀਰ ਬਾਦਲ ਖਿਲਾਫ ਕੇਸ ਦਰਜ
ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੇਸ ਦਰਜ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਐਕਸ਼ਨ ਲੈ ਲਿਆ।
ਸੁਖਬੀਰ ਬਾਦਲ ਵਿਰੁੱਧ ਥਾਣਾ ਲੰਬੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ 'ਏਬੀਪੀ ਸਾਂਝਾ' ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਲੰਬੀ ਦੇ ਮੁਖੀ ਚੰਦਰ ਸ਼ੇਖਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੀ ਰਿਹਾਇਸ਼ ਤੇ ਪਾਰਟੀ ਦੇ ਵਿਦਿਆਰਥੀ ਵਿੰਗ SOI ਦੇ ਕੌਮੀ ਪ੍ਰਧਾਨ ਲਈ ਰੌਬਿਨ ਬਰਾੜ ਦਾ ਨਾਂਅ ਐਲਾਨਿਆ ਗਿਆ ਅਤੇ ਇਸ ਮੌਕੇ ਅਕਾਲੀ ਦਲ ਤੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ।
ਇਹ ਵੀ ਪੜ੍ਹੋ: ਇੰਗਲੈਂਡ ਦੀ ਸ਼ਹਿਜ਼ਾਦੀ ਐਨੇ ਵੱਲੋਂ ਨੌਰਥਐਂਪਟਨ ਦੇ ਨਵੇਂ ਗੁਰਦੁਆਰਾ ਸਾਹਿਬ ਦਾ ਉਦਘਾਟਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904