ਕੋਰੋਨਾ ਵਾਇਰਸ: ਪੰਜਾਬ 'ਚ ਕਰੀਬ 100 ਮੌਤਾਂ, ਮਹਾਂਮਾਰੀ ਦੇ ਨਾਲ ਆਕਸੀਜਨ ਸੰਕਟ ਗਰਮਾਇਆ
ਸੂਬੇ 'ਚ ਮੌਜੂਦਾ ਸਮੇਂ ਕੁੱਲ 49,894 ਕੋਰੋਨਾ ਪੌਜ਼ੇਟਿਵ ਕੇਸ ਹਨ। ਸੂਬੇ 'ਚ ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 8,530 ਹੋ ਗਿਆ ਹੈ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ। ਅੱਜ ਇਸ ਮਸਲੇ 'ਤੇ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਹੋਈ ਹੈ। ਜਿਸ 'ਚ ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਵਧਾ ਦਿੱਤਾ ਹੈ। ਸੋਮਵਾਰ ਪੰਜਾਬ 'ਚ ਕੋਰੋਨਾ ਵਾਇਰਸ ਨਾਲ 98 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਇਸ ਦੇ ਨਾਲ ਹੀ ਅੱਜ 6,318 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਸੂਬੇ 'ਚ ਮੌਜੂਦਾ ਸਮੇਂ ਕੁੱਲ 49,894 ਕੋਰੋਨਾ ਪੌਜ਼ੇਟਿਵ ਕੇਸ ਹਨ। ਸੂਬੇ 'ਚ ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 8,530 ਹੋ ਗਿਆ ਹੈ। ਪੌਜ਼ੇਟਿਵ ਮਰੀਜ਼ਾਂ 'ਚੋਂ 665 ਆਕਸੀਜਨ ਸਪਰੋਟ 'ਤੇ ਹਨ। ਇਸ ਤੋਂ ਇਲਾਵਾ 85 ਅਜਿਹੇ ਹਨ ਜਿੰਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਜੋ ਵੈਂਟੀਲੇਟਰ ਸਪੋਰਟ 'ਤੇ ਹਨ।
ਪੰਜਾਬ 'ਚ ਨਾਈਟ ਕਰਫਿਊ ਲਾਗੂ ਹੋਣ ਦੇ ਬਾਵਜੂਦ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਮਹਾਮਾਰੀ ਦੌਰਾਨ ਆਕਸੀਜਨ ਦਾ ਸੰਕਟ ਵੀ ਗਰਮਾਇਆ ਹੋਇਆ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਰਾਤ ਵੇਲੇ ਕਰਫਿਊ ਦੇ ਸਮੇਂ ਵਿੱਚ ਦੋ ਘੰਟੇ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅਖੀਰਲੇ ਦਿਨਾਂ ਵਿੱਚ ਤਾਲਾਬੰਦੀ ਕੀਤੀ ਜਾਵੇਗੀ।
ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਸ਼ਾਮ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੁਕਾਨਾਂ ਬੰਦ ਕਰਨ ਦਾ ਸਮਾਂ ਸ਼ਾਮ ਪੰਜ ਵਜੇ ਕਰ ਦਿੱਤਾ ਗਿਆ ਹੈ ਤਾਂ ਜੋ ਕੰਮਕਾਜਾਂ 'ਤੇ ਜਾਣ ਵਾਲੇ ਲੋਕ ਛੇ ਵਜੇ ਤੱਕ ਘਰੋ-ਘਰੀ ਪਹੁੰਚ ਸਕਣ।
ਹਫ਼ਤੇ ਦੇ ਅਖੀਰਲੇ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਰੱਖਣ ਦਾ ਹੁਕਮ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦਾ ਤੇਜ਼ੀ ਨਾਲ ਵਧਦਾ ਫੈਲਾਅ ਰੋਕਣ ਲਈ ਮੰਤਰੀ ਮੰਡਲ ਦੀ ਤਾਜ਼ਾ ਬੈਠਕ ਵਿੱਚ ਇਹ ਫੈਸਲੇ ਲਏ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin