ਪੜਚੋਲ ਕਰੋ

ਕੋਰੋਨਾਵਾਇਰਸ: ਪਾਕਿਸਤਾਨ ਤੋਂ ਆਉਣ ਵਾਲੇ ਤਮਾਮ ਯਾਤਰੀਆਂ ਦੀ ਅਟਾਰੀ ਬਾਰਡਰ 'ਤੇ ਜਾਂਚ

ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਲੈ ਕੇ ਜਿੱਥੇ ਸਮੁੱਚੇ ਵਿਸ਼ਵ ਵਿੱਚ ਫ਼ਿਕਰਮੰਦੀ ਦੇਖਣ ਨੂੰ ਮਿਲ ਰਹੀ ਹੈ, ਉਥੇ ਹੀ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੀ ਚੌਕਸੀ ਰੱਖੀ ਜਾ ਰਹੀ ਹੈ।

ਗਗਨਦੀਪ ਸ਼ਰਮਾ ਅਟਾਰੀ: ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਲੈ ਕੇ ਜਿੱਥੇ ਸਮੁੱਚੇ ਵਿਸ਼ਵ ਵਿੱਚ ਫ਼ਿਕਰਮੰਦੀ ਦੇਖਣ ਨੂੰ ਮਿਲ ਰਹੀ ਹੈ, ਉਥੇ ਹੀ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੀ ਚੌਕਸੀ ਰੱਖੀ ਜਾ ਰਹੀ ਹੈ। ਦੇਸ਼ ਦੇ ਤਮਾਮ ਏਅਰਪੋਰਟਾਂ ਉੱਪਰ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਹੈਲਥ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਦੀ ਅਟਾਰੀ ਸੀਮਾ ਵਿਖੇ ਆਈਸੀਪੀ ਵਿੱਚ ਹੈਲਥ ਟੀਮਾਂ ਵੱਲੋਂ ਬਕਾਇਦਾ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਕਰੋਨਾ ਵਾਇਰਸ ਤੋਂ ਪੀੜਤ ਸ਼ੱਕੀ ਮਰੀਜ਼ ਭਾਰਤ ਦੇ ਵਿੱਚ ਬਿਨਾਂ ਜਾਂਚ ਤੋਂ ਦਾਖਲ ਨਾ ਹੋ ਸਕੇ। ਇਸ ਦੇ ਲਈ ਬੀਤੇ ਕੱਲ੍ਹ ਤੋਂ ਹੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਜੋ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰ ਰਹੀਆਂ ਹਨ। ਇੱਥੇ ਬਕਾਇਦਾ ਜਾਂਚ ਤੋਂ ਬਾਅਦ ਹੀ ਯਾਤਰੀਆਂ ਨੂੰ ਭਾਰਤ ਦੇ ਵਿੱਚ ਐਂਟਰੀ ਮਿਲ ਰਹੀ ਹੈ ਹਾਲਾਂਕਿ ਇੱਥੇ ਪਿਛਲੇ ਦੋ ਦਿਨਾਂ ਵਿੱਚ ਤਕਰੀਬਨ 200 ਯਾਤਰੀਆਂ ਦੀ ਜਾਂਚ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਵੀ ਸ਼ੱਕੀ ਯਾਤਰੀ ਨਹੀਂ ਮਿਲਿਆ ਜੋ ਕੋਰੋਨਾਵਾਇਰਸ ਤੋਂ ਪੀੜਤ ਹੋਵੇ। ਆਈਸੀਪੀ ਵਿੱਚ ਤੈਨਾਤ ਪੰਜਾਬ ਸਰਕਾਰ ਦੀ ਹੈਲਥ ਟੀਮ ਦੇ ਡਾਕਟਰ ਹਰਦੀਪ ਸਿੰਘ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਉਹ ਯਾਤਰੀਆਂ ਦੀ ਜਾਂਚ ਕਰ ਰਹੇ ਹਨ। ਪਿਛਲੇ ਚਾਰ ਹਫਤਿਆਂ ਦੀ ਟ੍ਰੈਵਲ ਹਿਸਟਰੀ ਵੀ ਪੁੱਛੀ ਜਾਂਦੀ ਹੈ ਤੇ ਜੇਕਰ ਕੋਈ ਯਾਤਰੀ ਉਨ੍ਹਾਂ ਦੇਸ਼ਾਂ ਖਾਸਕਰ ਬਾਰਾਂ ਦੇਸ਼ਾਂ ਜਿੱਥੇ ਕਰੋਨਾਵਾਇਰਸ ਬੁਰੀ ਤਰ੍ਹਾਂ ਫੈਲਿਆ ਹੋਇਆ ਹੈ ਤੋਂ ਆਇਆ ਹੈ ਤਾਂ ਉਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ। ਭਾਵੇਂਕਿ ਹਾਲੇ ਤੱਕ ਕੋਈ ਵੀ ਯਾਤਰੀ ਕਰੋਨਾ ਵਾਇਰਸ ਤੋਂ ਪੀੜਤ ਨਹੀਂ ਪਾਇਆ ਗਿਆ ਪਰ ਫਿਰ ਵੀ ਜੇਕਰ ਕੋਈ ਯਾਤਰੀ ਕਰੋਨਾਵਾਇਰਸ ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਤੇ ਸਿਵਲ ਹਸਪਤਾਲ ਵਿੱਚ ਸਥਾਪਤ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕੀਤਾ ਜਾਵੇਗਾ ਤੇ ਬਕਾਇਦਾ ਤੌਰ ਤੇ ਸਾਰੇ ਟੈਸਟਾਂ ਤੋਂ ਬਾਅਦ ਉਸ ਦਾ ਇਲਾਜ ਸ਼ੁਰੂ ਹੋਵੇਗਾ। ਡਾ. ਸੰਦੀਪ ਸਿੰਘ ਨੇ ਕਿਹਾ ਕਿ ਉਹ ਸਿਰਫ ਜਾਂਚ ਕਰ ਰਹੇ ਹਨ ਜੇਕਰ ਕੋਈ ਯਾਤਰੀ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਭਾਰਤ ਆਉਣ ਤੋਂ ਤਾਂ ਨਹੀਂ ਰੋਕ ਸਕਦੇ ਪਰ ਉਸ ਨੂੰ ਇਲਾਜ ਲਈ ਸ਼ਿਫਟ ਕਰ ਸਕਦੇ ਹਨ। ਲੈਂਡ ਪੋਰਟ ਅਥਾਰਿਟੀ ਆਫ਼ ਇੰਡੀਆ ਦੇ ਮੈਨੇਜਰ ਸੁਖਦੇਵ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਹੁਕਮਾਂ ਤੇ ਹਰੇਕ ਯਾਤਰੀ ਦੀ ਜਾਂਚ ਜ਼ਰੂਰੀ ਹੈ ਇਸ ਦੇ ਲਈ ਉਹ ਡਾਕਟਰਾਂ ਦੀ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Political News: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
Embed widget