ਵਿਜੇ ਸਿੰਗਲਾ ਦੀ ਜ਼ਮਾਨਤ 'ਤੇ ਬੋਲੇ ਸੁਖਪਾਲ ਖਹਿਰਾ, ਕੇਸ ਸਿਆਸੀ ਸਟੰਟ ਤੋਂ ਇਲਾਵਾ ਕੁੱਝ ਨਹੀਂ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇਸ ਸਾਲ ਮਈ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। 'ਆਪ' ਨੇਤਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ 24 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰ ਨੇ ਸਿੰਗਲਾ ਦੀ ਜ਼ਮਾਨਤ 'ਤੇ ਆਪ ਸਰਕਾਰ ਨੂੰ ਘੇਰਿਆ ਹੈ।
ਸੁਖਪਾਲ ਖਹਿਰਾ ਨੇ ਟਵੀਟ ਕਰ ਕਿਹਾ, "ਡਾਕਟਰ ਵਿਜੇ ਸਿੰਗਲਾ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਮੁਕੱਦਮਾ ਅਰਵਿੰਦ ਕੇਜਰੀਵਾਲ ਦੇ ਸਿਆਸੀ ਸਟੰਟ ਤੋਂ ਇਲਾਵਾ ਹੋਰ ਕੁਝ ਨਹੀਂ ਸੀ ਕਿਉਂਕਿ ਕੋਈ ਠੋਸ ਸਬੂਤ ਨਾ ਹੋਣ ਕਾਰਨ ਜ਼ਮਾਨਤ ਖਾਰਜ ਨਹੀਂ ਹੋਈ। ਪਰ ਸਤਿੰਦਰ ਜੈਨ 16 ਕਰੋੜ ਦੇ ਆਫਸ਼ੋਰ ਟਰਾਂਸਫਰ, 2.83 ਕਰੋੜ ਨਕਦ ਅਤੇ ਸੋਨੇ ਦੇ ਦੋਸ਼ਾਂ ਲਈ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜੇਲ ਵਿੱਚ ਆਪ ਦੇ ਅਨੁਸਾਰ ਇਮਾਨਦਾਰ ਹੈ।"
The corruption case against Dr Vijay Singla was nothing but a political stunt of @ArvindKejriwal as there’s no concrete evidence & bail granted yet dismissed but Satinder Jain arrested for 16 Cr offshore transfers,2.83 Cr cash & gold charges & in jail is honest according to Aap! pic.twitter.com/tLdRGojZlS
— Sukhpal Singh Khaira (@SukhpalKhaira) July 9, 2022
ਪਹਿਲੀ ਵਾਰ ਵਿਧਾਇਕ ਬਣੇ 52 ਸਾਲਾ ਸਿੰਗਲਾ (ਪੇਸ਼ੇ ਨਾਲ ਦੰਦਾਂ ਦੇ ਡਾਕਟਰ) ਮਾਨਸਾ ਤੋਂ ਜਿੱਤੇ ਹਨ। ਉਨ੍ਹਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ, ਸਿੱਧੂ ਮੂਸੇਵਾਲਾ ਨੂੰ 63,323 ਵੋਟਾਂ ਦੇ ਫਰਕ ਨਾਲ ਹਰਾਇਆ। ਸਿੰਗਲਾ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਬੈਚਲਰ ਆਫ਼ ਡੈਂਟਲ ਸਰਜਰੀ ਕੀਤੀ। ਨਾਮਜ਼ਦਗੀ ਦਾਖ਼ਲ ਕਰਨ ਸਮੇਂ ਉਨ੍ਹਾਂ ਵੱਲੋਂ ਦਿੱਤੇ ਹਲਫ਼ਨਾਮੇ ਅਨੁਸਾਰ ਸਿੰਗਲਾ ਕੋਲ 6.48 ਕਰੋੜ ਰੁਪਏ ਦੀ ਜਾਇਦਾਦ ਅਤੇ 27 ਲੱਖ ਰੁਪਏ ਦੀਆਂ ਦੇਣਦਾਰੀਆਂ ਹਨ। ਉਸ ਦੀ ਪਤਨੀ ਆਯੁਰਵੇਦ ਡਾਕਟਰ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :