ਚੰਡੀਗੜ੍ਹ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭ੍ਰਿਸ਼ਟਾਚਾਰ ਬਾਰੇ ਸਥਿਤੀ ਸਪਸ਼ਟ ਕੀਤੀ ਜਾਵੇ ਕਿ ਹੁਣ ਤੱਕ ਦੇ ਅੰਕੜੇ ਕੀ ਹਨ ਕਿਉਂਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਵਟੀਵ ਕਰਦਿਆਂ ਲਿਖਿਆ ਮੈਂ ਭਗਵੰਤ ਮਾਨ ਕੋਲ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਜਾਰੀ ਕੀਤੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਦਾ ਪੂਰਾ ਅੰਕੜਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿੰਨੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਤੇ ਕਿੰਨੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਹੋਏ ਹਨ ਤੇ ਕਿੰਨੇ ਪੈਂਡਿੰਗ ਹਨ? ਕਿਉਂਕਿ ਕੇਜਰੀਵਾਲ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।
ਪੰਜਾਬ 'ਚ ਭ੍ਰਿਸ਼ਟਾਚਾਰ ਖਤਮ! ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਤੋਂ ਪੁੱਛਿਆ...ਕਿੰਨੀਆਂ ਸ਼ਿਕਾਇਤਾਂ ਮਿਲੀਆਂ, ਕਿੰਨੇ ਕੇਸ ਦਰਜ ਤੇ ਕਿੰਨੇ ਪੈਂਡਿੰਗ?
abp sanjha | ravneetk | 02 May 2022 12:09 PM (IST)
ਸੁਖਪਾਲ ਖਹਿਰਾ ਨੇ ਵਟੀਵ ਕਰਦਿਆਂ ਲਿਖਿਆ ਮੈਂ ਭਗਵੰਤ ਮਾਨ ਕੋਲ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਜਾਰੀ ਕੀਤੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਦਾ ਪੂਰਾ ਅੰਕੜਾ ਜਾਰੀ ਕੀਤਾ ਜਾਵੇ।
CM Bhagwant Mann