ਪੜਚੋਲ ਕਰੋ
ਸ਼੍ਰੋਮਣੀ ਕਮੇਟੀ 'ਚ ਵੀ ਭਰਤੀ ਲਈ ਚੱਲ਼ਦੀ ਰਿਸ਼ਵਤ? ਤਾਜ਼ਾ ਖੁਲਾਸੇ ਨੇ ਉਡਾਏ ਹੋਸ਼
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਿੱਚ ਮੁਲਾਜ਼ਮ ਭਰਤੀ ਕਰਾਉਣ ਲਈ ਵੀ ਰਿਸ਼ਵਤ ਚੱਲਦੀ ਹੈ। ਇਹ ਖੁਲਾਸਾ ਲੋਕਾਂ ਦੀਆਂ ਧੜਾਧੜ ਆਈਆਂ ਸ਼ਿਕਾਇਤਾਂ ਮਗਰੋਂ ਹੋਆ ਹੈ। ਸ਼੍ਰੋਮਣੀ ਕਮੇਟੀ ਕੋਲ ਭੇਜੀਆਂ ਗਈਆਂ ਇਨ੍ਹਾਂ ਸ਼ਿਕਾਇਤਾਂ ਵਿੱਚ ਸ਼ਰੇਆਮ ਭਰਤੀ ਦੇ ਨਾਂ ਨਾਂ ’ਤੇ ਲੋਕਾਂ ਕੋਲੋਂ ਪੈਸੇ ਲੈਣ ਦੇ ਇਲਜ਼ਾਮ ਲਾਏ ਗਏ ਹਨ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਧੀਕ ਸਕੱਤਰ ਬਿਜੈ ਸਿੰਘ ਤੇ ਕਰਮਚਾਰੀ ਗੁਰਤੇਜ ਸਿੰਘ ਸੇਵਾਦਾਰ ਨੂੰ ਮੁਅੱਤਲ ਕਰ ਦਿੱਤਾ ਹੈ।

ਪੁਰਾਣੀ ਤਸਵੀਰ
ਚੰਡੀਗੜ੍ਹ: ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਿੱਚ ਮੁਲਾਜ਼ਮ ਭਰਤੀ ਕਰਾਉਣ ਲਈ ਵੀ ਰਿਸ਼ਵਤ ਚੱਲਦੀ ਹੈ। ਇਹ ਖੁਲਾਸਾ ਲੋਕਾਂ ਦੀਆਂ ਧੜਾਧੜ ਆਈਆਂ ਸ਼ਿਕਾਇਤਾਂ ਮਗਰੋਂ ਹੋਆ ਹੈ। ਸ਼੍ਰੋਮਣੀ ਕਮੇਟੀ ਕੋਲ ਭੇਜੀਆਂ ਗਈਆਂ ਇਨ੍ਹਾਂ ਸ਼ਿਕਾਇਤਾਂ ਵਿੱਚ ਸ਼ਰੇਆਮ ਭਰਤੀ ਦੇ ਨਾਂ ਨਾਂ ’ਤੇ ਲੋਕਾਂ ਕੋਲੋਂ ਪੈਸੇ ਲੈਣ ਦੇ ਇਲਜ਼ਾਮ ਲਾਏ ਗਏ ਹਨ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਧੀਕ ਸਕੱਤਰ ਬਿਜੈ ਸਿੰਘ ਤੇ ਕਰਮਚਾਰੀ ਗੁਰਤੇਜ ਸਿੰਘ ਸੇਵਾਦਾਰ ਨੂੰ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਦੇਸ਼ ਨੰਬਰ 507, ਮਿਤੀ 4 ਮਈ ਤਹਿਤ ਦੋਵਾਂ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਮੁਅੱਤਲੀ ਦੌਰਾਨ ਇਨ੍ਹਾਂ ਦੇ ਹੈੱਡਕੁਆਰਟਰ ਵੀ ਬਦਲ ਦਿੱਤੇ ਗਏ ਹਨ। ਬਿਜੈ ਸਿੰਘ ਨੂੰ ਮੁਅੱਤਲੀ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਤੇ ਗੁਰਤੇਜ ਸਿੰਘ ਸੇਵਾਦਾਰ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਿੱਚ ਤਾਇਨਾਤ ਕੀਤਾ ਗਿਆ ਹੈ। ਲੌਂਗੋਵਾਲ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਮੁਲਾਜ਼ਮ ਭਰਤੀ ਕਰਾਉਣ ਸਬੰਧੀ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤਾਂ ਆਈਆਂ ਹਨ। ਇਨ੍ਹਾਂ ’ਤੇ ਇਲਜ਼ਾਮ ਲਾਇਆ ਗਿਆ ਹੈ ਕਿ ਇਨ੍ਹਾਂ ਨੇ ਸੰਸਥਾ ਵਿੱਚ ਮੁਲਾਜ਼ਮ ਭਰਤੀ ਕਰਾਉਣ ਲਈ ਵੱਖ-ਵੱਖ ਵਿਅਕਤੀਆਂ ਕੋਲੋਂ ਪੈਸੇ ਲਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਸਬ ਕਮੇਟੀ ਗਠਿਤ ਕਰ ਦਿੱਤੀ ਗਈ ਸੀ, ਜਿਸ ਨੂੰ ਹੁਣ ਆਦੇਸ਼ ਦਿੱਤਾ ਗਿਆ ਹੈ ਕਿ ਇਸ ਸਬੰਧੀ ਜਾਂਚ ਦੀ ਰਿਪੋਰਟ ਤੁਰੰਤ ਪੇਸ਼ ਕੀਤੀ ਜਾਵੇ। ਬਿਜੈ ਸਿੰਘ ਇਸ ਵੇਲੇ ਧਰਮ ਪ੍ਰਚਾਰ ਕਮੇਟੀ ਵਿੱਚ ਵਧੀਕ ਸਕੱਤਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਨੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਬੇਲੋੜੇ ਸ਼ਿਕਾਰ ਬਣ ਗਏ ਹਨ। ਰੋਸ ਵਿਖਾਵਾ ਕਰਨ ਵਾਲਿਆਂ ਨੇ ਇਲਜ਼ਾਮ ਲਾਇਆ ਸੀ ਕਿ 40 ਵਿਅਕਤੀਆਂ ਦੀ ਭਰਤੀ ਲਈ 40 ਲੱਖ ਰੁਪਏ ਦੀ ਰਕਮ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਾ ਤਾਂ ਨਿਯੁਕਤੀ ਪੱਤਰ ਮਿਲਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















