ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਬਰਨਾਲਾ ਵਿੱਚ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਬਿੱਲ ਕਲੀਅਰ ਕਰਨ ਦੇ ਬਦਲੇ ਇੱਕ ਏਜੰਟ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਨਾਲ ਇੱਕ ਹੋਰ ਪਨਸਪ ਦਾ ਇੰਸਪੈਕਟਰ ਪੁਖਰਾਜ ਸਿੰਗਲਾ ਵੀ ਸ਼ਾਮਲ ਸੀ, ਜਿਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।


ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ ਮੁਲਜ਼ਮ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਥਾਣਾ ਸਦਰ ਪਟਿਆਲਾ ਵਿੱਚ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਬਰਨਾਲਾ ਵਿੱਚ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।


ਦੋਸ਼ ਹੈ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜ੍ਹਤੀਆ ਕੋਲੋਂ 25,000 ਰੁਪਏ ਦੀ ਰਿਸ਼ਵਤ ਲਈ ਸੀ। ਪੁਖਰਾਜ ਸਿੰਗਲਾ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
 
ਪੰਚਾਇਤੀ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਗ੍ਰਿਫ਼ਤਾਰ
ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਟਿਆਲਾ ਦੇ ਪਿੰਡ ਅਜਨੌਦਾ ਖੁਰਦ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਆਪਣੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5.70 ਲੱਖ ਰੁਪਏ ਦੀ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।


ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਫਿਰੋਜ਼ਪੁਰ ਵਿੱਚ ਵਿਜੀਲੈਂਸ ਟੀਮ ਨੇ ਇੱਕ ਪਟਵਾਰੀ ਨੂੰ ਜ਼ਮੀਨ ਦੇ ਤਬਾਦਲੇ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 50,000 ਰੁਪਏ ਦੀ ਮੰਗ ਕਰ ਰਿਹਾ ਸੀ। ਸੌਦਾ 10 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਪੀੜਤ ਨੇ ਵਿਜੀਲੈਂਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਸੀ। ਪੁਲਿਸ ਵਿਜੀਲੈਂਸ ਟੀਮ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਵਿਜੀਲੈਂਸ ਪੁਲਿਸ ਸਟੇਸ਼ਨ ਵਿਖੇ ਪਟਵਾਰੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੀੜਤ ਜਗਤਾਰ ਸਿੰਘ ਵਾਸੀ ਪਿੰਡ ਲੰਗੇਆਣਾ ਨੇ ਸ਼ਿਕਾਇਤ ਦਿੱਤੀ ਸੀ ਕਿ ਪੱਲਾ ਪੱਲਾ ਮੇਘਾ ਦਾ ਪਟਵਾਰੀ ਅਮਰੀਕ ਸਿੰਘ ਜ਼ਮੀਨ ਦਾ ਤਬਾਦਲਾ ਕਰਨ ਦੇ ਬਦਲੇ ਉਸ ਤੋਂ 50 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਜਦੋਂ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ। ਅੱਜ ਜਿਉਂ ਹੀ ਜਗਤਾਰ ਪਟਵਾਰੀ ਨੂੰ 10 ਹਜ਼ਾਰ ਦੇਣ ਲਈ ਪਹੁੰਚਿਆ ਤਾਂ ਵਿਜੀਲੈਂਸ ਟੀਮ ਨੇ ਪਟਵਾਰੀ ਨੂੰ ਕਾਬੂ ਕਰ ਲਿਆ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: