ਪੰਜਾਬ 'ਚ ਭ੍ਰਿਸ਼ਟਾਚਾਰੀ ਨਹੀਂ ਬਖਸ਼ੇ ਜਾਣਗੇ, ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਿਆ ਥੋੜ੍ਹਾ ਹੋਰ ਸਮਾਂ
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਚੰਗੇ ਨਤੀਜੇ ਦੇਣ ਲਈ ਕੁਝ ਹੋਰ ਸਮਾਂ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰੀਆਂ ਤੇ ਜ਼ਮੀਨ ਹੜੱਪਣ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਆਪਣੇ 50 ਦਿਨਾਂ ਦੇ ਕਾਰਜਕਾਲ 'ਚ ਕਈ ਵੱਡੇ ਫ਼ੈਸਲੇ ਲਏ ਹਨ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਉਂਜ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੁਝ ਸਮਾਂ ਦੇਣ ਦੀ ਅਪੀਲ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਚੰਗੇ ਨਤੀਜੇ ਦੇਣ ਲਈ ਕੁਝ ਹੋਰ ਸਮਾਂ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰੀਆਂ ਤੇ ਜ਼ਮੀਨ ਹੜੱਪਣ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਨੂੰ ਥੋੜਾ ਹੋਰ ਸਮਾਂ ਚਾਹੀਦਾ ਹੈ। ਆਉਣ ਵਾਲੇ ਦਿਨਾਂ 'ਚ ਤੁਹਾਨੂੰ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ।"
ਮਾਨ ਨੇ ਕੀਤਾ ਇਹ ਦਾਅਵਾ
ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਤੇ ਇੱਕ-ਇੱਕ ਪੈਸਾ ਵਸੂਲਿਆ ਜਾਵੇਗਾ। ਮਾਨ ਨੇ ਦਾਅਵਾ ਕੀਤਾ ਕਿ ਇਹ ਪੈਸਾ ਵਿਕਾਸ ਕਾਰਜਾਂ, ਸਿਹਤ, ਸਿੱਖਿਆ ਤੇ ਸੜਕਾਂ ਦੇ ਸੁਧਾਰ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, "ਤੁਸੀਂ ਮੇਰੇ 'ਚ ਵਿਸ਼ਵਾਸ ਜਤਾਇਆ ਹੈ ਤੇ ਇਸ ਨਾਲ ਮੇਰੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ।"
ਨਵਜੋਤ ਸਿੱਧੂ ਨੇ ਬਿਆਨਿਆ ਦਰਦ, ਬੋਲੇ, 'ਅਪਨੇ ਖਿਲਾਫ ਬਾਤੇਂ ਮੈਂ ਅਕਸਰ ਖਾਮੋਸ਼ੀ ਸੇ ਸੁਣਤਾ ਹੁੰ....ਜਵਾਬ ਦੇਨੇ ਕਾ ਹੱਕ, ਮੈਨੇ ਵਕਤ ਕੋ ਦੇ ਰੱਖਾ ਹੈ...'
ਮਾਨ ਨੇ ਕਿਹਾ ਕਿ ਲੋਕ ਸੁਝਾਅ ਦੇ ਸਕਦੇ ਹਨ ਤੇ ਵਾਅਦਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਸਕਾਰਾਤਮਕ ਤਬਦੀਲੀਆਂ ਆਉਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਨਫ਼ਰਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ ਤੇ ਇਸ ਧਰਤੀ 'ਤੇ ਨਫ਼ਰਤ ਦਾ ਬੀਜ ਨਹੀਂ ਉਗਦਾ। ਮਾਨ ਦੀ ਇਹ ਟਿੱਪਣੀ ਕੁਝ ਦਿਨ ਪਹਿਲਾਂ ਪਟਿਆਲਾ 'ਚ ਦੋ ਧੜਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਅਹਿਮੀਅਤ ਰੱਖਦੀ ਹੈ।