ਸੁਖਬੀਰ ਬਾਦਲ ਦਾ ਕਾਂਗਰਸ ਤੇ ਦੋਸ਼, ਨਕਲੀ ਬੀਜਾਂ ਅਤੇ ਨਕਲੀ ਕੀਟਨਾਸ਼ਕਾਂ ਕਾਰਨ ਕਿਸਾਨਾਂ ਦੀਆਂ ਨਰਮੇ ਦੀਆਂ ਫਸਲਾਂ ਹੋ ਰਹੀਆਂ ਬਰਬਾਦ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੀ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਕਲੀ ਬੀਜਾਂ ਅਤੇ ਨਕਲੀ ਕੀਟਨਾਸ਼ਕਾਂ ਕਾਰਨ ਕਿਸਾਨਾਂ ਦੀਆਂ ਨਰਮੇ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ।
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੀ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਕਲੀ ਬੀਜਾਂ ਅਤੇ ਨਕਲੀ ਕੀਟਨਾਸ਼ਕਾਂ ਕਾਰਨ ਕਿਸਾਨਾਂ ਦੀਆਂ ਨਰਮੇ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖ਼ਰਾਬ ਹੋਈ ਫਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਠਿੰਡਾ ਅਤੇ ਮਾਨਸਾ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪਹੁੰਚੇ ਹਨ।ਜਿੱਥੇ ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਹੈ ਤੇ ਕਿਸਾਨ ਖੜੀ ਫ਼ਸਲ ਵਾਹੁਣ ਲਈ ਮਜ਼ਬੂਰ ਹਨ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ ਨੁਕਸਾਨ ਦੀ ਭਰਪਾਈ ਅਤੇ ਬੀਜਾਂ ਵਿੱਚ ਘਪਲਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਬਾਅਦ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ,ਜਿਸ ਦੌਰਾਨ ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾਂ ਅਤੇ ਮਾਨ ਖੇਲਾ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋ ਰਹੀ ਨਰਮੇ ਦੀ ਫ਼ਸਲ ਦਾ ਖੇਤਾਂ 'ਚ ਕਿਸਾਨਾਂ ਕੋਲ ਜਾ ਕੇ ਜਾਇਜ਼ਾ ਲਿਆ ਹੈ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :