ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ ਖੋਲ੍ਹੇ ਜਾਣ ਵਾਲੇ 'ਆਮ ਆਦਮੀ ਕਲੀਨਿਕਾਂ' ਦੇ ਉਦਘਾਟਨ ਦਾ ਕਾਉਂਟਡਾਊਨ ਸ਼ੁਰੂ

 ਚੰਡੀਗੜ੍ਹ, 14 ਅਗਸਤ : ਪੰਜਾਬ ਸਰਕਾਰ ਦੇ ਲੋਕਾਂ ਦੇ ਘਰ-ਘਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਦੀ ਵਿੱਚ ਕੁੱਝ ਹੀ ਸਮਾਂ ਬਾਕੀ ਹੈ ਅਤੇ ਲੋਕਾਂ ਵਿੱਚ ਇਸ ਪ੍ਰਤੀ ਭਾਰੀ ਉਤਸ਼ਾਹ ਅਤੇ ਉਮੀਦ ਦੀ ਲਹਿਰ ਹੈ।

 ਚੰਡੀਗੜ੍ਹ, 14 ਅਗਸਤ : ਪੰਜਾਬ ਸਰਕਾਰ ਦੇ ਲੋਕਾਂ ਦੇ ਘਰ-ਘਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਦੀ ਵਿੱਚ ਕੁੱਝ ਹੀ ਸਮਾਂ ਬਾਕੀ ਹੈ ਅਤੇ ਲੋਕਾਂ ਵਿੱਚ ਇਸ ਪ੍ਰਤੀ ਭਾਰੀ ਉਤਸ਼ਾਹ ਅਤੇ ਉਮੀਦ ਦੀ ਲਹਿਰ ਹੈ।  ਪੰਜਾਬ ਦੇ ਸਿਹਤ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਕ੍ਰਾਂਤੀ ਆਵੇਗੀ, ਜਦੋਂ 15 ਅਗਸਤ ਨੂੰ ਸ਼ੁਰੂ ਕੀਤੇ ਜਾਣ ਵਾਲੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

 ਸਿਹਤ ਵਿਭਾਗ ਨੇ ਪਹਿਲੇ ਪੜਾਅ ਲਈ 100 ਆਮ ਆਦਮੀ ਕਲੀਨਿਕ ਤਿਆਰ ਕਰ ਲਏ ਹਨ ਅਤੇ ਸੋਮਵਾਰ ਨੂੰ ਆਜ਼ਾਦੀ ਦੀ 75 ਵਰ੍ਹੇਗੰਢ ਮੌਕੇ 'ਤੇ ਕੀਤੇ ਜਾਣ ਵਾਲੇ ਪਹਿਲੇ 75 ਕਲੀਨਿਕਾਂ ਦਾ ਉਦਘਾਟਨ ਕਰਨ ਤੋਂ ਬਾਅਦ ਜਲਦ ਹੀ 25 ਹੋਰ ਅਜਿਹੇ ਕਲੀਨਿਕ ਵੀ ਲੋਕਾਂ ਦੀ ਸੁਵਿਧਾ ਲਈ ਤਿਆਰ ਹੋਣਗੇ। ਆਮ ਆਦਮੀ ਕਲੀਨਿਕ ਸੂਬੇ ਭਰ 'ਚ 117 ਹਲਕਿਆਂ ਨੂੰ ਕਵਰ ਕਰਨਗੇ। ਹਰੇਕ ਕਲੀਨਿਕ ਵਿੱਚ 4 ਮੈਂਬਰਾਂ ਦਾ ਸਟਾਫ਼ ਹੋਵੇਗਾ, ਜਿਸ ਵਿੱਚ ਇੱਕ ਐੱਮ ਬੀ ਬੀ ਐਸ ਡਾਕਟਰ ਅਤੇ ਲੈਬ ਟੈਕਨੀਸ਼ੀਅਨ ਸ਼ਾਮਿਲ ਹਨ ਅਤੇ ਇੱਕ ਕਲੀਨਿਕ ਲਗਭਗ 20000 ਵਿਅਕਤੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੇ ਸਮਰੱਥ ਹੋਵੇਗਾ। ਕਲੀਨਿਕ ਬੁਨਿਆਦੀ ਇਲਾਜ ਪ੍ਰਦਾਨ ਕਰਨਗੇ ਅਤੇ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਕਲੀਨਿਕ ਰੈਫਰਲ ਕੇਂਦਰਾਂ ਵੱਜੋਂ ਕੰਮ ਕਰਨਗੇ।

ਇਸ ਨੂੰ ਲੈ ਕੇ ਸੀਐੱਮ ਮਾਨ ਨੇ ਵੀ ਟਵੀਟ ਕਰ ਕਿਹਾ ਕਿ ਪੰਜਾਬੀਆਂ ਨੂੰ ਦਿੱਤੀ ਗਾਰੰਟੀ ਨੂੰ ਪੂਰਾ ਹੋਣ  'ਚ ਬਸ ਕੁਝ ਘੰਟੇ ਬਾਕੀ ਰਹਿ ਗਏ ਹਨ।

 ਸ਼ਹਿਰੀ ਖੇਤਰਾਂ ਵਿੱਚ 65 ਅਤੇ ਪੇਂਡੂ ਖੇਤਰਾਂ ਵਿੱਚ 35 ਕਲੀਨਿਕਾਂ ਲਈ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ।  ਕਲੀਨਿਕ 41 ਵੱਖ-ਵੱਖ ਟੈਸਟ ਕਰਨ ਲਈ ਲੈਸ ਹਨ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕਰਨ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ।

 ਸਿਹਤ ਮੰਤਰੀ ਨੇ ਇਸ ਕਦਮ ਨੂੰ ਪੰਜਾਬ ਵਿੱਚ ਸਿਹਤ ਢਾਂਚੇ ਵਿੱਚ ਜਾਨ ਫ਼ੂਕਣ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼ ਅਤੇ ਉਪਕਰਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ।

 ਸਰਕਾਰ ਅਗਲੇ ਪੜਾਵਾਂ ਵਿੱਚ ਆਮ ਆਦਮੀ ਕਲੀਨਿਕਾਂ ਵਾਂਗ ਹੀ ਸੂਬੇ ਵਿੱਚ ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ) ਨੂੰ ਸੁਧਾਰਨ ਅਤੇ ਸੁਚੱਜੇ ਢੰਗ ਨਾਲ ਚਲਾਉਣ ਦੀ ਯੋਜਨਾ ਬਣਾ ਰਹੀ ਹੈ।

 ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਨੁਸਾਰ, "ਵੱਡੇ ਪੱਧਰ 'ਤੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਦੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਪਿਛਲੀ ਸਰਕਾਰ ਦੇ ਉਲਟ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਮਾਣ ਹੈ।"

 ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਇਹ ਯਕੀਨੀ ਬਣਾਉਣ ਲਈ ਕੀਤੀ ਗਈ ਹੈ ਕਿ ਸੂਬੇ ਵਿੱਚ ਕਿਸੇ ਵੀ ਵਿਅਕਤੀ ਨੂੰ ਚੰਗੇ ਇਲਾਜ ਲਈ ਪੈਸੇ ਦੀ ਚਿੰਤਾ ਨਾ ਕਰਨੀ ਪਵੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget